ਖੰਨਾ, (ਲੁਧਿਆਣਾ), 13 ਅਕਤੂਬਰ (ਹਿੰ. ਸ.)।
ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਕਰਤਾਰ ਨਗਰ, ਵਾਰਡ ਨੰਬਰ 17 ਵਿਖੇ 42.95 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ 5 ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾ ਕੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਾਰਡ ਨੰਬਰ 17 ਦੀਆਂ ਇਹਨਾਂ ਗਲੀਆਂ ਦੀ ਕਰੀਬ 15 ਤੋਂ 20 ਸਾਲ ਜਦੋਂ ਤੋਂ ਇਹ ਏਰੀਆ ਵਸਿਆ ਹੈ ਉਦੋਂ ਤੋਂ ਇਸ ਏਰੀਏ ਦੀ ਕਿਸੇ ਨੇ ਸਾਰ ਨਹੀਂ ਲਈ ਅਤੇ ਗਲੀਆਂ ਕੱਚੀਆਂ ਪਈਆ ਸਨ। ਉਨ੍ਹਾਂ ਕਿਹਾ ਕਿ ਬਹੁਤ ਸਰਕਾਰਾਂ ਵਾਰਡ ਨੰਬਰ 17 ਦੇ ਵਾਸੀਆਂ ਨੇ ਦੇਖੀਆ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣੀ ਤਾਂ ਇਹਨਾਂ ਵਾਰਡ ਨੰਬਰ 17 ਦੇ ਵਾਸੀਆਂ ਦੀਆਂ ਕੌਂਸਲਰ ਸੁਰਿੰਦਰ ਬਾਵਾ ਦੇ ਯਤਨਾਂ ਸਦਕਾ ਇਹਨਾਂ 5 ਗਲੀਆਂ ਦੇ ਟੈਂਡਰ ਲਵਾ ਕੇ ਇਹਨਾਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾ ਕੇ ਇਹਨਾਂ ਨੂੰ ਪੱਕੀਆਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕਾਰਜ ਇਸੇ ਤਰੀਕੇ ਨਾਲ ਚੱਲਦੇ ਰਹਿਣਗੇ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਸੌਂਦ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ਼ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇ ਵਿੱਚ ਖੰਨਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾ 'ਤੇ ਪੂਰਾ ਉਤਰਨਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ