ਪਟਿਆਲਾ, 13 ਅਕਤੂਬਰ (ਹਿੰ. ਸ.)।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੋਲੋ ਗਰਾਉਂਡ ਪਟਿਆਲਾ ਵਿਖੇ ਮਿਤੀ 13 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਖੇਡ ਇੰਚਾਰਜ ਪ੍ਰਿੰਸੀਪਲ ਮਾੜੂ ਰਾਜੇਸ਼ ਮੋਦੀ , ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ ਓਪੀਐਲ ਮਨਦੀਪ ਕੌਰ , ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ, ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ ਡਿਊਟੀ ਨਿਭਾ ਰਹੇ ਹਨ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਮੋਹਾਲੀ, ਪਟਿਆਲਾ ਨੇ ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਨੇ ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਰੀਦਕੋਟ, ਲੁਧਿਆਣਾ ਨੇ ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ ਨੇ ਮੋਗਾ, ਜਲੰਧਰ ਨੇ ਗੁਰਦਾਸਪੁਰ, ਫਿਰੋਜ਼ਪੁਰ ਨੇ ਬਰਨਾਲਾ ਨੂੰ ਹਰਾਇਆ।
---------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ