ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ
ਪਟਿਆਲਾ, 14 ਅਕਤੂਬਰ (ਹਿੰ. ਸ.)। ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ
.


ਪਟਿਆਲਾ, 14 ਅਕਤੂਬਰ (ਹਿੰ. ਸ.)। ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਕਿ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਵੀ ਸੱਦਾ ਦਿੱਤਾ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਹੀਂ ਹੋ ਸਕੇਗੀ ਅਤੇ ਕੰਬਾਇਨਾਂ ਉਤੇ ਸੁਪਰ ਐਸ.ਐਮ.ਐਸ ਲੱਗੇ ਹੋਣੇ ਚਾਹੀਦੇ ਹਨ ਪਰੰਤੂ ਜੇਕਰ ਕੋਈ ਕੰਬਾਇਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕੰਬਾਇਨ ਜ਼ਬਤ ਕਰ ਲਈ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਅਤੇ ਲਿਫਟਿੰਗ ਯਕੀਨੀ ਬਨਾਉਣ। ਉਨ੍ਹਾਂ ਨੇ ਖਰੀਦ ਕੇਂਦਰਾਂ 'ਚ ਝੋਨੇ ਦੀ ਖਰੀਦ ਅਤੇ ਇਸਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਇਕੱਲੇ-ਇਕੱਲੇ ਕਰਕੇ ਜਾਇਜਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 102 ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਅਤੇ ਅੱਜ ਤੱਕ 3 ਲੱਖ 17,661 ਮੀਟ੍ਰਿਕ ਟਨ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 3 ਲੱਖ 5,735 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਸ ਵਾਰ 12 ਲੱਖ 35 ਹਜ਼ਾਰ 773 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦਾ ਅਨੁਮਾਨ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 144259 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 65982 ਮੀਟ੍ਰਿਕ ਟਨ, ਪਨਸਪ ਵੱਲੋਂ 56287 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 39207 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande