ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਯੁਵਕ ਸੇਵਾਵਾਂ ਵਿਭਾਗ ਵਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ
ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 14 ਅਕਤੂਬਰ (ਹਿੰ. ਸ.)। ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ, ਅੱਜ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਮੋਹਾਲੀ ਵਿਖੇ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦ
.


ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 14 ਅਕਤੂਬਰ (ਹਿੰ. ਸ.)। ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ, ਅੱਜ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਮੋਹਾਲੀ ਵਿਖੇ ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ ਹੇਠ 55 ਕਾਲਜਾਂ ਦੇ ਨੋਡਲ ਅਫਸਰਾਂ ਅਤੇ ਪੀਅਰ ਐਜੂਕੇਟਡ ਵਿਦਿਆਰਥੀਆਂ ਦੀ ਐਡਵੋਕੇਸੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਇੰਜੀ. ਰਕਸ਼ਾ ਕਿਰਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ।

ਮਨਤੇਜ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਐਡਵੋਕੇਸੀ ਮੀਟਿੰਗ ਰਾਹੀਂ ਕਾਲਜ/ਸੰਸਥਾਵਾਂ ਨੂੰ ਰੈੱਡ ਰਿਬਨ ਕਲੱਬ ਅਧੀਨ ਰਾਸ਼ੀ ਦਿੱਤੀ ਜਾਂਦੀ ਹੈ ਤਾਂ ਜੋ ਕਾਲਜ ਪੱਧਰ ਤੇ ਨੌਜਵਾਨਾਂ ਨੂੰ ਐੱਚ.ਆਈ.ਵੀ. ਏਡਜ਼ ਤੋਂ ਨਿਜਾਤ ਦਿਵਾਉਣਾ, ਨਸ਼ਿਆਂ ਦੇ ਪ੍ਰਭਾਵ ਤੋਂ ਦੂਰ ਰੱਖਣਾ, ਸਵੈ ਇੱਛਤ ਖੂਨ ਦਾਨ ਮੁਹਿਮ ਨੂੰ ਪ੍ਰਫੂੱਲਤ ਕਰਨਾ ਅਤੇ ਟੀ.ਵੀ. ਮੁਕਤ ਭਾਰਤ ਅਭਿਆਨ ਵਿੱਚ ਨੌਜਵਾਨਾਂ ਵਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

ਗੁਰਬਖਸ਼ੀਸ਼ ਸਿੰਘ ਨੋਡਲ ਅਫਸਰ ਰੈੱਡ ਰਿਬਨ ਕਲੱਬ ਨੇ ਬਤੌਰ ਮੁੱਖ ਵਕਤਾ ਰੈੱਡ ਰਿਬਨ ਦੀਆਂ ਗਤੀਵਿਧੀਆਂ, ਖੂਨਦਾਨ ਦੀ ਮਹੱਤਤਾ ਅਤੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਤੇ ਆਏ ਹੋਏ ਵੱਖ-ਵੱਖ ਕਾਲਜਾਂ/ਯੂਨੀਵਰਸਿਟੀਆਂ ਦੇ ਨੋਡਲ ਅਫਸਰਾਂ ਅਤੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਹਰੇਕ ਕਾਲਜ ਦਾ ਰੈੱਡ ਰਿਬਨ ਕਲੱਬ ਪੂਰੇ ਸਾਲ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਇੰਟਰਨੈਸ਼ਨਲ ਡੇਅ: ਨਸ਼ਾ ਵਿਰੋਧੀ ਦਿਵਸ, ਇੰਟਰਨੈਸ਼ਨਲ ਯੂਥ ਡੇਅ, ਵਲੰਟਰੀ ਬਲੱਡ ਡੂਨੇਸ਼ਨ ਡੇਅ, ਵਰਲਡ ਏਡਜ਼ ਡੇਅ, ਨੈਸ਼ਨਲ ਯੂਥ ਡੇਅ, ਨੈਸ਼ਨਲ ਟੀ.ਬੀ. ਡੇਅ ਆਦਿ ਸਬੰਧੀ ਕੈਲੰਡਰ ਵੀ ਜਾਰੀ ਕੀਤਾ ਗਿਆ।ਵਿਭਾਗ ਵਲੋਂ ਸਾਲ 2024-25 ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਰੈੱਡ ਰਿਬਨ ਕਲੱਬਾਂ ਨੂੰ ਸੀ.ਜੀ.ਸੀ. ਝੰਜੇੜੀ, ਗਿਆਨ ਜਯੋਤੀ ਕਾਲਜ ਅਤੇ ਅਮਿਟੀ ਯੂਨੀਵਰਸਿਟੀ ਦਾ ਵੀ ਸਨਮਾਨ ਕੀਤਾ ਗਿਆ। ਸਮੂਹ ਕਾਲਜਾਂ ਨੂੰ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮਾਂ ਲਈ ਮਾਇਕ ਵਿੱਤੀ ਸਹਾਇਤਾ ਵੀ ਜਾਰੀ ਕੀਤੀ ਗਈ।

ਵਿਭਾਗ ਵਲੋਂ ਐੱਚ.ਆਈ.ਵੀ. ਏਡਜ ਸਬੰਧੀ ਕਾਲਜਾਂ/ਰੈਡ ਰਿਬਨ ਕਲੱਬਾਂ ਵਿੱਚ ਵਾਲ ਪੇਂਟਿੰਗ ਵੀ ਕਰਵਾਈ ਜਾ ਰਹੀ ਹੈ।ਕਾਲਜ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਜਿਸ ਵਿੱਚ ਏਡਜ਼, ਯੁੱਧ ਨਸ਼ਿਆਂ ਵਿਰੁੱਧ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਸਬੰਧੀ ਸੈਸ਼ਨ ਚੱਲ ਰਹੇ ਹਨ ਦਾ ਨਿਰੀਖਣ ਕਰਦੇ ਹੋਏ ਕੈਪ. ਮਨਤੇਜ ਸਿੰਘ ਚੀਮਾ ਨੇ ਵਲੰਟੀਅਰਾਂ ਦੀ ਸ਼ਲਾਘਾ ਕਰਦਿਆਂ ਬਾਕੀ ਕਾਲਜਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਰਾਸ਼ਟਰੀ ਸੇਵਾ ਯੋਜਨਾ ਤਹਿਤ ਸਮਾਜ ਵਿੱਚ ਜਾਗਰੂਕਤਾ ਮੁਹਿੰਮ ਚਲਾ ਕੇ ਆਪਣਾ ਯੋਗਦਾਨ ਪਾਉਣ। ਜਯੋਤੀ ਨੋਡਲ ਅਫਸਰ ਗਿਆਨ ਜਯੋਤੀ ਇੰਸੀਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਮੋਹਾਲੀ ਨੇ ਸਮੁੱਚੇ ਪ੍ਰੋਗਰਾਮ ਵਿੱਚ ਵਡਮੁੱਲਾ ਸਹਿਯੋਗ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande