ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਦੂਜੇ ਦਿਨ 40866 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ: ਸਿਵਲ ਸਰਜਨ
ਫਾਜ਼ਿਲਕਾ, 14 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ ਵਿੱਚ ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਪਲਸ ਪੋਲੀਓ ਰਾਊਂਡ ਦੇ ਦੂਜੇ ਦਿਨ 40866 ਬੱਚਿਆਂ ਨੂੰ ਪੋ
.


ਫਾਜ਼ਿਲਕਾ, 14 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ ਵਿੱਚ ਡਾਕਟਰ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾਕਟਰ ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਪਲਸ ਪੋਲੀਓ ਰਾਊਂਡ ਦੇ ਦੂਜੇ ਦਿਨ 40866 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਡਾ. ਗੋਇਲ ਨੇ ਦੱਸਿਆ ਕਿ ਪਹਿਲੇ ਅਤੇ ਦੂਜੇ ਦਿਨ ਦੀ ਕਵਰੇਜ਼ ਮਿਲਾ ਕੇ 112375 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਵੱਲੋਂ 80 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ। ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦਾ 5 ਸਾਲ ਤੱਕ ਦਾ ਬੱਚਾ ਕਿਸੇ ਕਾਰਣ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ 14 ਅਕਤੂਬਰ ਨੂੰ ਘਰ ਘਰ ਵਿਜ਼ਟ ਕਰ ਰਹੀਆਂ ਟੀਮਾਂ ਤੋਂ ਆਪਣੇ ਬੱਚੇ ਨੂੰ ਪੋਲੀਓ ਬੂੰਦਾਂ ਜਰੂਰ ਪਿਲਾ ਲੈਣ ਤਾਂ ਕਿ ਇਸ ਮੁਹਿੰਮ ਵਿੱਚ 100 ਪ੍ਰਤੀਸ਼ਤ ਸਫ਼ਲਤਾ ਪ੍ਰਾਪਤ ਕੀਤੀ ਜਾ ਸਕੇ। ਉਹਨਾਂ ਸਾਰੀਆਂ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਤੀਜੇ ਦਿਨ ਵੀ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ।ਡਾਕਟਰ ਰਿੰਕੂ ਚਾਵਲਾ ਨੇ ਕਿਹਾ ਕਿ ਦੂਸਰੇ ਦਿਨ ਸਿਹਤ ਕਰਮੀਆਂ ਵਲੋਂ ਹਾਈ ਰਿਸਕ ਏਰੀਆ, ਢਾਣੀਆਂ, ਪ੍ਰਾਈਮਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਘਰ-ਘਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ। ਉਹਨਾਂ ਕਿਹਾ ਕਿ ਸਭ ਤੋਂ ਜਿਆਦਾ ਮੁਸ਼ਕਲ ਦੂਰ ਦਰਾਡੇ ਬਣੀ ਢਾਣੀਆਂ, ਪ੍ਰਵਾਸੀ ਮਜਦੂਰਾਂ ਅਤੇ ਸਲੱਮ ਏਰੀਆ ਵਿਚ ਰਹਿੰਦੇ ਬੱਚਿਆਂ ਨੂੰ ਕਵਰ ਕਰਨ ਵਿਚ ਆਉਂਦੀ ਹੈ ਜਿਸ ਲਈ ਮੋਬਾਈਲ ਟੀਮਾਂ ਵੀ ਬਣਾਈ ਜਾਂਦੀਆਂ ਹਨ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦਾ ਸਮੂਹ ਸਿਹਤ ਸਟਾਫ, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਨਰਸਿੰਗ ਵਿਦਿਆਰਥੀ ਅਤੇ ਵਲੰਟੀਅਰ ਸਹਿਯੋਗ ਦੇ ਰਹੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande