ਵਿਧਾਇਕ ਜਿੰਪਾ ਨੇ ਵਾਰਡ ਨੰਬਰ 16 ‘ਚ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 14 ਅਕਤੂਬਰ (ਹਿੰ. ਸ.)। ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 16, ਗੁੱਗਾ ਪੀਰ ਰੋਡ ਵਿਖੇ ਲੱਗਭਗ 20 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ
.


ਹੁਸ਼ਿਆਰਪੁਰ, 14 ਅਕਤੂਬਰ (ਹਿੰ. ਸ.)। ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 16, ਗੁੱਗਾ ਪੀਰ ਰੋਡ ਵਿਖੇ ਲੱਗਭਗ 20 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਨਿਰੰਤਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਵਰੇਜ, ਸੜਕਾਂ ਅਤੇ ਨਾਲੀਆਂ ਦੇ ਨਿਰਮਾਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਨਾਗਰਿਕਾਂ ਨੂੰ ਸਾਫ਼-ਸੁਥਰਾ ਅਤੇ ਵਧੀਆ ਵਾਤਾਵਰਨ ਮਿਲ ਸਕੇ।ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਠੇਕੇਦਾਰਾਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਖੇਤਰਾਂ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦਾ ਸੰਕਲਪ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੇ ਕੰਮਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande