ਡਿਪਟੀ ਕਮਿਸ਼ਨਰ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ
ਜਲੰਧਰ , 15 ਅਕਤੂਬਰ (ਹਿੰ. ਸ.)| ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਮਚਾਰੀਆਂ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਰਧਪੂਰਵਕ ਸ਼ਿਰਕਤ ਕੀਤੀ।ਇਸ ਮੌਕੇ ਡਾ. ਅਗਰਵਾਲ ਨੇ ਸਮਾਨਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ’
ਡਿਪਟੀ ਕਮਿਸ਼ਨਰ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ


ਜਲੰਧਰ , 15 ਅਕਤੂਬਰ (ਹਿੰ. ਸ.)|

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਮਚਾਰੀਆਂ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਰਧਪੂਰਵਕ ਸ਼ਿਰਕਤ ਕੀਤੀ।ਇਸ ਮੌਕੇ ਡਾ. ਅਗਰਵਾਲ ਨੇ ਸਮਾਨਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ’ਤੇ ਆਧਾਰਿਤ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਤਸਵੀਰ ਅੱਗੇ ਸ਼ਰਧਾ ਅਰਪਿਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਅਸਮਾਨਤਾਵਾਂ ਨੂੰ ਖ਼ਤਮ ਕਰਨ ਲਈ ਭਗਵਾਨ ਵਾਲਮੀਕਿ ਜੀ ਮਹਾਰਾਜ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਤਕਰੇ ਅਤੇ ਅਨਿਆਂ ਰਹਿਤ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਫ਼ਲਸਫਾ ਅਜੋਕੇ ਸਮੇਂ ਵਿੱਚ ਵਧੇਰੇ ਪ੍ਰਸੰਗਿਕ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਸਮਾਗਮ ਵਿੱਚ ਪਹੁੰਚਣ ’ਤੇ ਸਨਮਾਨਿਤ ਕੀਤਾ ਗਿਆ। ਉਪਰੰਤ ਡਿਪਟੀ ਕਮਿਸ਼ਨਰ ਨੇ ਕਰਮਚਾਰੀਆਂ ਵੱਲੋਂ ਲਗਾਇਆ ਗਿਆ ਲੰਗਰ ਵੀ ਬੜੀ ਸ਼ਰਧਾ ਨਾਲ ਛਕਿਆ। ਇਸ ਮੌਕੇ ਉਨ੍ਹਾਂ ਲੰਗਰ ਛਕਾਉਣ ਦੀ ਸੇਵਾ ਵੀ ਕੀਤੀ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande