ਵਿਧਾਇਕ ਕੁਲਵੰਤ ਸਿੰਘ ਨੇ ਇਕ ਕਰੋੜ 10 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਸੜਕਾਂ ਦੇ ਨਿਰਮਾਣ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ (ਹਿੰ. ਸ.)। ਵਿਧਾਇਕ ਕੁਲਵੰਤ ਸਿੰਘ ਨੇ ਐਸ ਏ ਐਸ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ, ਮੋਹਾਲੀ ਦੀਆਂ ਤਿੰਨ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ। ਇਹ ਉਪਰਾਲਾ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ
,


ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ (ਹਿੰ. ਸ.)। ਵਿਧਾਇਕ ਕੁਲਵੰਤ ਸਿੰਘ ਨੇ ਐਸ ਏ ਐਸ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ, ਮੋਹਾਲੀ ਦੀਆਂ ਤਿੰਨ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ। ਇਹ ਉਪਰਾਲਾ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਪ੍ਰਦਾਨ ਕਰਨ ਲਈ ਕੀਤਾ ਗਿਆ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹੁੰਚ ਸੜਕ ਲਾਂਡਰਾਂ ਸੜਕ ਦੀ ਕੁੱਲ ਲੰਬਾਈ ਅੱਧਾ ਕਿਲੋਮੀਟਰ ਅਤੇ ਚੌੜਾਈ 14 ਫੁੱਟ ਹੈ, ਇਸ ਨੂੰ ਬਣਾਉਣ 'ਤੇ 23 ਲੱਖ ਰੁਪਏ ਦਾ ਖਰਚਾ ਆਵੇਗਾ, ਸੜਕ ਨੂੰ 80 ਐਮ.ਐਮ ਪੇਵਰ ਬਲਾਕ ਨਾਲ ਬਣਾਇਆ ਜਾ ਰਿਹਾ ਹੈ। ਇਸ ਸੜਕ ਦੀ ਆਖਰੀ ਵਾਰ ਮੁਰੰਮਤ ਸਾਲ 2017 ਵਿੱਚ ਕੀਤੀ ਗਈ ਸੀ ਅਤੇ ਇਹ ਕੰਮ 6 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੰਗੋਰੀ ਤੋਂ ਮਾਣਕਪੁਰ ਕੱਲਰ ਲਿੰਕ ਸੜਕ ਦੀ ਕੁੱਲ ਲੰਬਾਈ 1.31 ਕਿਲੋਮੀਟਰ ਅਤੇ ਚੌੜਾਈ 10 ਫੁੱਟ ਹੈ। ਇਸ ਨੂੰ ਬਣਾਉਣ ਲਈ 60 ਲੱਖ ਰੁਪਏ ਦੀ ਲਾਗਤ ਦਾ ਅਨੁਮਾਨ ਹੈ। ਇਸ ਸੜਕ 'ਤੇ 80 ਐਮ.ਐਮ.ਪੇਵਰ ਬਲਾਕ ਲਗਾ ਕੇ ਬਣਾਇਆ ਜਾ ਰਿਹਾ ਹੈ। ਇਸ ਸੜਕ ਦੀ ਆਖਰੀ ਵਾਰ ਮੁਰੰਮਤ ਸਾਲ 2016 ਵਿੱਚ ਕੀਤੀ ਗਈ ਸੀ ਅਤੇ ਇਸ ਕੰਮ ਨੂੰ ਵੀ 6 ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ ਹੈ।

ਉਹਨਾਂ ਦੱਸਿਆ ਕਿ ਸੇਖਨ ਮਾਜਰਾ ਤੋਂ ਕੁਰੜਾ ਲਿੰਕ ਸੜਕ ਦੀ ਕੁੱਲ ਲੰਬਾਈ 1.25 ਕਿਲੋਮੀਟਰ ਅਤੇ ਚੌੜਾਈ 10 ਫੁੱਟ ਹੈ। ਇਸ ਸੜਕ ਨੂੰ ਬਣਾਉਣ 'ਤੇ 27 ਲੱਖ ਰੁਪਏ ਦਾ ਖਰਚਾ ਆਵੇਗਾ, ਜਿਸ ਵਿੱਚ 5.30 ਲੱਖ ਰੁਪਏ ਦੀ ਰਕਮ ਹਰ 5 ਸਾਲ ਬਾਅਦ ਦੀ ਦੇਖਭਾਲ ਲਈ ਰੱਖੀ ਗਈ ਹੈ। ਇਸ ਸੜਕ ਨੂੰ ਲੁੱਕ ਨਾਲ ਨਵਾਂ ਬਣਾਇਆ ਜਾ ਰਿਹਾ ਹੈ। ਇਸ ਸੜਕ ਦੀ ਆਖਰੀ ਵਾਰ ਮੁਰੰਮਤ ਸਾਲ 2017 ਵਿੱਚ ਕੀਤੀ ਗਈ ਸੀ ਅਤੇ ਇਹ ਕੰਮ ਵੀ 6 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਪੰਜਾਬ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਤੇਜੀ ਨਾਲ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਹੀ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਜੋ ਜੋ ਵੀ ਵਿਕਾਸ ਦੇ ਕੰਮ ਹੋਣ ਵਾਲੇ ਹੋਣਗੇ ਉਹਨਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿੱਚੋਂ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਕਾਇਮ ਰੱਖਣ ਲਈ ਵਚਨਵੱਧ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਮਰੀਜ਼ ਆਪਣੀ ਸਿਹਤ ਨਾਲ ਸੰਬੰਧਤ ਜਾਂਚ ਕਰਵਾਉਂਦੇ ਹਨ ਅਤੇ ਉਹਨਾਂ ਨੂੰ ਦਵਾਈਆਂ ਵੀ ਇਹਨਾਂ ਮੁਹੱਲਾ ਕਲੀਨਿਕਾਂ ਦੇ ਵਿੱਚੋਂ ਮੁਫਤ ਮਿਲਦੀਆਂ ਹਨ।

ਵਿਧਾਇਕ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੂੰ ਫਿਰ ਤੋਂ ਹਰਿਆ ਭਰਿਆ ਰੰਗਲਾ ਪੰਜਾਬ ਬਣਾਉਣ ਲਈ ਯਤਨ ਜਾਰੀ ਹਨ। ਉਨ੍ਹਾਂ ਕਿਹਾ ਅੱਜ ਹਲਕੇ ਵਿੱਚ ਇਕ ਕਰੋੜ 10 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਗਏ ਹਨ ਜੋ ਕਿ ਸਮਾਂਬੱਧ ਸੀਮਾ ਦੇ ਅੰਦਰ ਪੂਰੇ ਕੀਤੇ ਜਾਣਗੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਕਹਿ ਦਿੱਤਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਨੂੰ ਜਲਦੀ ਤੋਂ ਜਲਦੀ ਇਹ ਸਹੂਲਤ ਮਿਲਣ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਹਲਕੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੀ ਆਵਾਜਾਈ ਵਿੱਚ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਵਾਲਾ ਕਰਨ ਦੀ ਹਦਾਇਤ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande