ਅੰਮ੍ਰਿਤਸਰ, 15 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੱਜ ਚਾਟੀਵਿੰਡ ਗੇਟ ਨਜ਼ਦੀਕ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਮ੍ਰਿਤਕ ਦੇਹ ’ਤੇ ਲੋਈ ਪਾ ਕੇ ਸਨਮਾਨ ਦਿੱਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਅਰਦਾਸ ਉਪਰੰਤ ਭਾਈ ਰਾਮ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਰਤਾਜ ਨੇ ਦਿੱਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ