ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਪ੍ਰੋਗਰਾਮ ਜਾਰੀ
ਜਲੰਧਰ , 15 ਅਕਤੂਬਰ (ਹਿੰ.ਸ.)| ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਾਜ ਚੋਣ ਕਮ
ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਪ੍ਰੋਗਰਾਮ ਜਾਰੀ


ਜਲੰਧਰ , 15 ਅਕਤੂਬਰ (ਹਿੰ.ਸ.)|

ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਯੋਗਤਾ ਮਿਤੀ 15.10.2025 ਅਨੁਸਾਰ ਅੱਪਡੇਟ ਕੀਤੀਆਂ ਜਾਣੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਇਸ ਵਿੱਚ ਸ਼ਾਮਲ ਹੋ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 10 ਅਕਤੂਬਰ 2025 ਨੂੰ ਕਰ ਦਿੱਤੀ ਗਈ ਹੈ, ਜਿਸ ’ਤੇ ਦਾਅਵੇ ਅਤੇ ਇਤਰਾਜ਼ 17 ਅਕਤੂਬਰ 2025 ਤੱਕ ਲਏ ਜਾਣਗੇ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 23 ਅਕਤੂਬਰ 2025 ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 24 ਅਕਤੂਬਰ 2025 ਨੂੰ ਕੀਤੀ ਜਾਵੇਗੀ।

ਡਾ. ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਸਤੇ ਨਵੀਂ ਵੋਟ ਬਣਾਉਣ ਵਾਲੇ ਵਿਅਕਤੀ/ਵੋਟਰ ਦੀ ਉਮਰ ਯੋਗਤਾ ਮਿਤੀ ਨੂੰ 18 ਸਾਲ ਦੀ ਹੋਣੀ ਚਾਹੀਦੀ ਹੈ। ਨਵੀਂ ਵੋਟ ਬਣਾਉਣ ਲਈ ਯੋਗ ਵੋਟਰ ਆਪਣਾ ਬਿਨੈ ਪੱਤਰ, ਫਾਰਮ-1 ਵਿਚ, ਕਿਸੇ ਵੀ ਇਤਰਾਜ਼/ਵੋਟ ਕਟਾਉਣ ਲਈ ਫਾਰਮ-2 ਵਿੱਚ ਅਤੇ ਵੋਟਰ ਸੂਚੀ ਵਿੱਚ ਕਿਸੇ ਵੀ ਸੋਧ ਲਈ ਫਾਰਮ-3 ਵਿਚ ਦਾਇਰਕਰ ਸਕਦੇ ਹਨ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਫਾਰਮ ਨੰ.1,2 ਅਤੇ 3 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਵਿਚ ਉਪਲਬਧ ਹਨ ਅਤੇ ਇਹ ਫਾਰਮ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ੍ਹ ਦੀ ਵੈੱਬਸਾਈਟ ਤੋਂ Panchayat Elections> Statutory Forms ਮਦ ਤਹਿਤ ਡਾਊਨਲੋਡ ਵੀ ਕੀਤੇ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਹਿਲਾਂ 9 ਸਤੰਬਰ 2025 ਨੂੰ ਕੀਤੀ ਜਾਣੀ ਸੀ ਪਰ ਹੜ੍ਹਾਂ ਦੇ ਮੱਦੇਜ਼ਨਰ ਪ੍ਰਭਾਵਿਤ ਜ਼ਿਲ੍ਹਿਆਂ ਲਈ ਕਮਿਸ਼ਨ ਵੱਲੋਂ ਹੁਣ ਵੋਟਰ ਸੂਚੀਆਂ ਲਈ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

---------------

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande