ਰਾਜ ਮੰਤਰੀ ਸਤਿਆਪਾਲ ਸਿੰਘ ਬਘੇਲ ਵੱਲੋਂ ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਚੰਡੀਗੜ੍ਹ, 15 ਅਕਤੂਬਰ (ਹਿੰ. ਸ.)। ਭਾਰਤ ਸਰਕਾਰ ਦੇ ਕੇਂਦਰੀ ਮੱਛੀ ਪਸ਼ੂ ਪਾਲਣ ਅਤੇ ਪੰਚਾਇਤੀ ਰਾਜ ਮੰਤਰਾਲੇ ਦੇ ਰਾਜ ਮੰਤਰੀ ਸਤਿਆਪਾਲ ਸਿੰਘ ਬਘੇਲ ਵੱਲੋਂ ਬੁੱਧਵਾਰ ਨੂੰ ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਦੋਰੇ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲ
.


ਚੰਡੀਗੜ੍ਹ, 15 ਅਕਤੂਬਰ (ਹਿੰ. ਸ.)। ਭਾਰਤ ਸਰਕਾਰ ਦੇ ਕੇਂਦਰੀ ਮੱਛੀ ਪਸ਼ੂ ਪਾਲਣ ਅਤੇ ਪੰਚਾਇਤੀ ਰਾਜ ਮੰਤਰਾਲੇ ਦੇ ਰਾਜ ਮੰਤਰੀ ਸਤਿਆਪਾਲ ਸਿੰਘ ਬਘੇਲ ਵੱਲੋਂ ਬੁੱਧਵਾਰ ਨੂੰ ਹਲਕਾ ਜੀਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਦੋਰੇ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਸ਼ਹੀਦ ਸ਼ਾਮ ਸਿੰਘ ਅਟਾਰੀ ਵਾਲਾ ਵਿਖੇ ਹੋਈ, ਜਿੱਥੇ ਕੇਂਦਰੀ ਰਾਜ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰੂ ਘਰ ਦਾ ਲੰਗਰ ਛਕਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ਿੰਦਰ ਸਿੰਘ ਸਭਰਾਵਾਂ ਵਾਲਿਆ ਨੇ ਸਿਰੋਪਾਓ ਭੇਟ ਕੀਤਾ। ਇਸ ਤੋਂ ਬਾਅਦ ਵਿਸ਼ੇਸ਼ ਦੌਰੇ ਦੌਰਾਨ ਹੜ ਪ੍ਰਭਾਵਿਤ ਪਿੰਡ ਰੁਕਣੇ ਵਾਲਾ, ਅਰਾਜੀ ਸਭਰਾ, ਗੱਟਾ ਬਾਦਸ਼ਾਹ, ਨਿਜ਼ਾਮਦੀਨ ਵਾਲਾ, ਦੀਨੇ ਕੇ, ਵਾੜਾ ਕਾਲੀ ਰਾਉਂਣ ਅਵਤਾਰ ਸਿੰਘ ਮਿੰਨਾ ਹਲਕਾ ਇੰਚਾਰਜ ਜੀਰਾ (ਸਾਬਕਾ ਚੇਅਰਮੈਨ ਕੋਆਪਰੇਟਿਵ ਸੁਸਾਇਟੀ ਬੈਂਕਾ ਪੰਜਾਬ) ਜੀ ਨੇ ਇਲਾਕੇ ਦੀ ਸਥਿਤੀ ਬਾਰੇ ਵਿਸਤਾਰ ਪੂਰਵਕ ਮੰਤਰੀ ਬਘੇਲ ਨੂੰ ਜਾਣੂ ਕਰਵਾਇਆ। ਕੇਂਦਰੀ ਰਾਜ ਮੰਤਰੀ ਵੱਲੋ ਇਲਾਕੇ ਦੀ ਸਾਰੀ ਸਥਿਤੀ ਦੀ ਰਿਪੋਰਟ ਕੇਂਦਰ ਨੂੰ ਸੌਂਪ ਕੇ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande