ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਵਿਚ ਕਰਵਾਏ ਸਾਲਾਨਾ ਸਮਾਗਮ ਵਿਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
ਮੋਹਾਲੀ, 15 ਅਕਤੂਬਰ (ਹਿੰ. ਸ.)। ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੁੜਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾ
.


ਮੋਹਾਲੀ, 15 ਅਕਤੂਬਰ (ਹਿੰ. ਸ.)। ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੁੜਦੇ ਹੋਏ ਗੁਰਬਾਣੀ ਦਾ ਸਰਵਣ ਕੀਤਾ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ।ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਸੰਗਤਾਂ ਨਾਲ ਭਾਈ ਜਸਬੀਰ ਸਿੰਘ ਖ਼ਾਲਸਾ ਦੀ ਮਾਨਵਤਾ ਲਈ ਉਨ੍ਹਾਂ ਦੀ ਦੇਣ ਨੂੰ ਸਲਾਹਿਆ।ਸੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਅਜਿਹੇ ਸੁਮੇਲ ਬਹੁਤ ਘੱਟ ਮਿਲਦਾ ਹੈ ਜਿੱਥੇ ਇਕ ਪਾਸੇ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਨੇ ਸਿਹਤ ਸੇਵਾਵਾਂ ਵਿਚ ਮਾਨਵਤਾ ਦੀ ਭਲਾਈ ਲਈ ਕੰਮ ਕੀਤਾ, ਉੱਥੇ ਹੀ ਦੂਜੇ ਪਾਸੇ ਲੱਖਾਂ ਸੰਗਤਾਂ ਨੂੰ ਗੁਰੂ ਨਾਲ ਵੀ ਜੋੜਿਆ। ਉਨ੍ਹਾਂ ਸੋਹਾਣਾ ਹਸਪਤਾਲ ਵੱਲੋਂ ਮਾਨਵਤਾ ਦੀ ਸੇਵਾ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹੁਣਾ ਕੀਤੀ।ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਸਮੂਹ ਸੰਗਤ ਨੂੰ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ ਭਾਈ ਹਰਜਿੰਦਰ ਸਿੰਘ ਜੀ ( ਹਜ਼ੂਰੀ ਰਾਗੀ ), ਭਾਈ ਅਮਰਦੀਪ ਸਿੰਘ ਸੋਹਾਣਾ ਵਾਲੇ, ਭਾਈ ਅਰਸ਼ਦੀਪ ਸਿੰਘ ਲੁਧਿਆਣੇ ਵਾਲੇ, ਭਾਈ ਪ੍ਰਦੀਪ ਸਿੰਘ ਸੋਹਾਣਾ ਵਾਲੇ, ਭੈਣ ਰਵਿੰਦਰ ਕੌਰ ਅਤੇ ਜਥਾ ਸੋਹਾਣਾ ਵਾਲੇ , ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਖੰਨੇ ਵਾਲੇ ਅਤੇ ਭਾਈ ਜਗਜੀਤ ਸਿੰਘ ਬੰਬੀਹਾ ਦਿੱਲੀ ਵਾਲੇ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆਂ ਕਿ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਜੀ ਦੇ ਦੱਸੇ ਹੋਏ ਰਾਹ ਤੇ ਚਲਦਿਆਂ ਸੋਹਾਣਾ ਹਸਪਤਾਲ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਮੁਫ਼ਤ ਸਿਹਤ ਸਬੰਧੀ ਸੇਵਾਵਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਹੁਣ ਵੀ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇਲਾਕਿਆਂ ਵਿਚ ਹੜ੍ਹ ਪੀੜਤਾਂ ਲਈ ਮੁਫ਼ਤ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਭਾਈ ਦਵਿੰਦਰ ਸਿੰਘ ਜੀ ਖ਼ਾਲਸਾ ਖੰਨਾ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕੀਤਾ । ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫ਼ਤਿਹ ਟੀਵੀ ਚੈਨਲ, ਅਕਾਲ ਆਸ਼ਰਮ ਅਤੇ ਹਰਿ ਜੱਸ ਰਿਕਾਰਡ ਦੇ ਯੂ ਟਿਊਬ ਚੈਨਲਾਂ ਤੋਂ ਲਾਈਵ ਪ੍ਰਸਾਰਿਤ ਕੀਤਾ ਗਿਆ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਬੈਠੇ ਲੋਕ ਗੁਰੂ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ । ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande