ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ
ਬਟਾਲਾ, 16 ਅਕਤੂਬਰ (ਹਿੰ. ਸ.)। ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਪ੍ਰੋਗਰਾਮ ਅਫਸਰ ਸ.
.


ਬਟਾਲਾ, 16 ਅਕਤੂਬਰ (ਹਿੰ. ਸ.)। ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਪ੍ਰੋਗਰਾਮ ਅਫਸਰ ਸ. ਤੇਜ ਪ੍ਰਤਾਪ ਸਿੰਘ ਕਾਹਲੋ ਦੀ ਦੇਖ ਰੇਖ ਹੇਠ ਹੋਏ ਇਸ ਸੈਮੀਨਾਰ ਵਿੱਚ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਕਿਹਾ ਕਿ, “ਨਸ਼ੇ ਕਿਸੇ ਵੀ ਰੂਪ ਵਿੱਚ ਮਨੁੱਖੀ ਜੀਵਨ ਨੂੰ ਨਾਸ਼ ਦੇ ਰਸਤੇ ਤੇ ਲੈ ਜਾਂਦੇ ਹਨ। ਨੌਜਵਾਨੀ ਉਹ ਉਮਰ ਹੈ ਜਿੱਥੇ ਸਹੀ ਰਸਤੇ ਦੀ ਚੋਣ ਹੀ ਭਵਿੱਖ ਤੈਅ ਕਰਦੀ ਹੈ। ਨਸ਼ਿਆਂ ਤੋਂ ਦੂਰ ਰਹਿਣਾ ਤੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨਾ ਹੀ ਸਫਲ ਜੀਵਨ ਦੀ ਕੁੰਜੀ ਹੈ।”

ਇਸ ਮੌਕੇ ਯੂਕੋ ਬੈਂਕ ਦੀ ਚੀਫ ਮੈਨੇਜਰ ਸ਼੍ਰੀਮਤੀ ਆਬਾ ਜੋਲੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ, “ਨਸ਼ਾ ਨਾ ਸਿਰਫ਼ ਸਰੀਰਕ ਸਿਹਤ ਨੂੰ ਖਤਮ ਕਰਦਾ ਹੈ, ਸਗੋਂ ਪਰਿਵਾਰ ਤੇ ਸਮਾਜ ਦੇ ਸੁਖ-ਚੈਨ ਨੂੰ ਵੀ ਤਬਾਹ ਕਰਦਾ ਹੈ। ਜਾਗਰੂਕਤਾ ਤੇ ਆਪਸੀ ਸਹਿਯੋਗ ਨਾਲ ਹੀ ਇਸ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਰਮਨਦੀਪ ਸਿੰਘ, ਜੇ ਪਾਲ ਰਿਸਰਸ ਆਰਗਨਾਈਜੇਸ਼ਨ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਸਤਵਿੰਦਰ ਸਿੰਘ, ਕਾਜਲ, ਅਨੂਦੀਪ, ਯੂਕੋ ਬੈਂਕ ਬਟਾਲਾ ਦੇ ਮੈਨੇਜਰ ਸ਼ਿਲਪਾ ਅਤੇ ਨਰੇਸ਼ ਨੇ ਵੀ ਨਸ਼ਿਆਂ ਦੇ ਮਨੁੱਖੀ ਜੀਵਨ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਚੰਗੀਆਂ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ।

ਸਮਾਰੋਹ ਦੇ ਅੰਤ ਵਿੱਚ ਪ੍ਰੋਗਰਾਮ ਅਫਸਰ ਸ. ਤੇਜ ਪ੍ਰਤਾਪ ਸਿੰਘ ਕਾਹਲੋ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਾ ਵਿਰੋਧੀ ਸੁਨੇਹਾ ਆਪਣੇ ਘਰਾਂ ਤੇ ਸਮਾਜ ਤੱਕ ਪਹੁੰਚਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ, “ਨੌਜਵਾਨੀ ਦੇ ਜੋਸ਼ ਨੂੰ ਰਚਨਾਤਮਕ ਦਿਸ਼ਾ ਵਿੱਚ ਲੈ ਜਾਣ ਦੀ ਲੋੜ ਹੈ। ਨਸ਼ਿਆਂ ਤੋਂ ਦੂਰ ਰਹਿਣਾ ਹੀ ਨਹੀਂ, ਦੂਜਿਆਂ ਨੂੰ ਵੀ ਇਸ ਤੋਂ ਬਚਾਉਣਾ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਹੈ।”

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande