ਜਲੰਧਰ , 16 ਅਕਤੂਬਰ (ਹਿੰ.ਸ.)|
ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਪੂਰਥਲਾ ਰੋਡ-ਵਰਿਆਣਾ ਡੰਪ ਮੁੱਖ ਸੜਕ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ।
ਕੈਬਨਿਟ ਮੰਤਰੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 90 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ ਬਣਨ ਵਾਲੀ ਇਸ ਸੜਕ ਦਾ ਕੰਮ ਕੱਲ ਤੋਂ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਸੜਕ ਵਰਿਆਣਾ ਡੰਪ ਸਾਈਟ ਨੂੰ ਕਪੂਰਥਲਾ ਰੋਡ ਨਾਲ ਜੋੜਦੀ ਹੈ ਅਤੇ ਇਸ ਦੀ ਵਰਤੋਂ ਅਕਸਰ ਕੂੜਾ ਢੋਣ ਵਾਲੇ ਟਰੱਕਾਂ ਸਮੇਤ ਭਾਰੀ ਵਾਹਨਾਂ ਵੱਲੋਂ ਕੀਤੀ ਜਾਂਦੀ ਹੈ।ਸ਼੍ਰੀ ਭਗਤ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਸਥਾਨਕ ਨਿਵਾਸੀਆਂ ਦੀ ਮੰਗ ਪੂਰੀ ਹੋਵੇਗੀ ਉਥੇ ਇਸ ਪਹਿਲਕਦਮੀ ਨਾਲ ਇਲਾਕੇ ਵਿੱਚ ਟ੍ਰੈਫਿਕ ਜਾਮ ਵਿੱਚ ਕਮੀ ਆਵੇਗੀ ਅਤੇ ਸੜਕ ਸੁਰੱਖਿਆ ਵਧੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕ ਭਲਾਈ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।ਕੌਂਸਲਰ ਗੁਰਜੀਤ ਸਿੰਘ ਘੁੰਮਣ ਨੇ ਇਸ ਪ੍ਰਾਜੈਕਟ ਲਈ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਕੁਨੈਕਟੀਵਿਟੀ ਬਿਹਤਰ ਹੋਵੇਗੀ ਅਤੇ ਸ਼ਹਿਰ ਦੇ ਸਭ ਤੋਂ ਵੱਧ ਰੁਝੇਵੇਂ ਵਾਲੇ ਚੌਰਾਹਿਆਂ ਵਿੱਚੋਂ ਇੱਕ 'ਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।
---------------
ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ