ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 16 ਅਕਤੂਬਰ (ਹਿੰ. ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਰਮਵੀਰ ਸਿੰਘ ਰਾਣਾ ਸਲਾਹਕਾਰ, ਪੀ.ਏ ਸੁਖਦੇਵ ਸਿੰਘ ਰੋਮੀ ਤੇ ਰਾਜੂ ਭਿੰਡਰ ਖਰੀਦ ਏਜੰਸੀਆਂ ਦੇ ਨੁਮਾਇੰ
.


ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 16 ਅਕਤੂਬਰ (ਹਿੰ. ਸ.)। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪਰਮਵੀਰ ਸਿੰਘ ਰਾਣਾ ਸਲਾਹਕਾਰ, ਪੀ.ਏ ਸੁਖਦੇਵ ਸਿੰਘ ਰੋਮੀ ਤੇ ਰਾਜੂ ਭਿੰਡਰ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਅਤੇ ਕਿਸਾਨ ਵੀ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਮੰਡੀਆਂ 'ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ 'ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ 'ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।

ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ, ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande