ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕਿਆਂ ਤੋਂ ਹੋਵੇ ਗੁਰੇਜ : ਸਿਵਲ ਸਰਜਨ
ਫਾਜ਼ਿਲਕਾ 17 ਅਕਤੂਬਰ (ਹਿੰ. ਸ.)। ਸਿਵਲ ਸਰਜਨ ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ ਅਤੇ ਸਹਾਇਕ ਸਿਵਿਲ ਸਰਜਨ ਡਾਕਟਰ ਅਰਪਿਤ ਗੁਪਤਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ 20 ਅਕਤੂਬਰ 2025 ਨੂੰ ਮਨਾਏ ਜਾ ਰਹੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਲਈ ਲੋੜ
.


ਫਾਜ਼ਿਲਕਾ 17 ਅਕਤੂਬਰ (ਹਿੰ. ਸ.)। ਸਿਵਲ ਸਰਜਨ ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ ਅਤੇ ਸਹਾਇਕ ਸਿਵਿਲ ਸਰਜਨ ਡਾਕਟਰ ਅਰਪਿਤ ਗੁਪਤਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ 20 ਅਕਤੂਬਰ 2025 ਨੂੰ ਮਨਾਏ ਜਾ ਰਹੇ ਦੀਵਾਲੀ ਦੇ ਸ਼ੁੱਭ ਤਿਓਹਾਰ ਦੇ ਮੱਦੇਨਜ਼ਰ ਜਿਲ੍ਹਾ ਵਾਸੀਆਂ ਨੂੰ ਪਟਾਕੇ ਚਲਾਉਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਦੀਵਾਲੀ ਦੇ ਸ਼ੁੱਭ ਤਿਓਹਾਰ 'ਤੇ ਵਧਾਈ ਦਿੰਦੇ ਹੋਏ ਇਸ ਨੂੰ ਗ੍ਰੀਨ ਦੀਵਾਲੀ ਦੇ ਤੋਰ ਤੇ ਮਣਾਉਣ ਲਈ ਨਿਵੇਕਲੀ ਮਿਸਾਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ। ਉਹਨਾਂ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਸੰਦੇਸ਼ ਵਿਚ 'ਗ੍ਰੀਨ ਦੀਵਾਲੀ' ਮਨਾਉਣ ਦੀ ਲੋੜ 'ਤੇ ਜ਼ੋਰ ਦਿੰਦਿਆ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਪਟਾਕੇ ਚਲਾਉਣ ਤੋਂ ਗੁਰੇਜ ਕੀਤਾ ਜਾਵੇ। ਪਰ ਫਿਰ ਵੀ ਕੌਈ ਪਟਾਕੇ ਚਲਾਉਣ ਦੀ ਇੱਛਾ ਰੱਖਦਾ ਹੈ ਤਾ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਦੀਵਾਲੀ ਦੇ ਤਿਓਹਾਰ ਮੌਕੇ ਬੱਚਿਆਂ ਨੂੰ ਵੱਡਿਆਂ ਦੀ ਨਿਗਰਾਨੀ ਹੇਠ ਪਟਾਕੇ ਚਲਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਪਟਾਕੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਹੀ, ਸਿਰਫ਼ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਪਟਾਕੇ ਕਦੇ ਵੀ ਹੱਥ 'ਚ ਫੜ ਕੇ ਨਹੀ ਚਲਾਉਣੇ ਚਾਹੀਦੇ ਤੇ ਅਣਚਲ ਪਟਾਖਿਆਂ ਨੂੰ ਮੁੜ ਤੋਂ ਚਲਾਉਣ ਦੀ ਕੋਸ਼ਿਸ਼ ਵੀ ਨਹੀ ਕਰਨੀ ਚਾਹੀਦੀ। ਕਿਉਂਕਿ ਉਹ ਕਦੇ ਵੀ ਫਟ ਸਕਦੇ ਹਨ। ਜੇਕਰ ਪਟਾਖਿਆਂ ਕਾਰਨ ਅੱਖ 'ਤੇ ਸੱਟ ਲੱਗ ਜਾਂਦੀ ਹੈ ਤਾ ਅੱਖਾਂ ਨੂੰ ਮਲਨਾ ਨਹੀ ਚਾਹੀਦਾ, ਬਲਕਿ ਤੁਰੰਤ ਅੱਖਾਂ ਦੇ ਮਾਹਰ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸੇ ਵੀ ਅਨਸੁਖਾਵੀਂ ਘਟਨਾ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਮਰਜੰਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

ਉਨ੍ਹਾਂ ਆਮ ਲੋਕਾ ਨੂੰ ਅਪੀਲ ਕੀਤੀ ਕਿ ਜੇਕਰ ਹੋ ਸਕੇ ਤਾਂ ਘਰਾਂ ਵਿੱਚ ਬਣੀਆਂ ਮਠਿਆਈਆਂ ਹੀ ਖਾਧੀਆਂ ਜਾਣ। ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਭਰੋਸੇਮੰਦ ਦੁਕਾਨਾਂ ਤੋਂ ਹੀ ਚੰਗੀ ਕੁਆਲਿਟੀ ਦੀਆਂ ਮਠਿਆਈਆਂ ਖਰੀਦਣ ਅਤੇ ਜੇਕਰ ਕੋਈ ਦੁਕਾਨਦਾਰ ਮਿਲਾਵਟ ਕਰਦਾ ਹੈ ਤਾਂ ਸਿਹਤ ਵਿਭਾਗ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਵੇਗਾ।

ਹਿੰਦੂਸਥਾਨ ਸਮਾਚਾਰ / ਸੰਜੀਵ


 rajesh pande