ਰੈੱਡ ਕਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੀਆਂ ਕੰਪਿਊਟਰ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟਾਂ ਦੀ ਕੀਤੀ ਵੰਡ
ਹੁਸ਼ਿਆਰਪੁਰ, 17 ਅਕਤੂਬਰ (ਹਿੰ. ਸ.)। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਰੈੱਡ ਕਰਾਸ ਸ
.


ਹੁਸ਼ਿਆਰਪੁਰ, 17 ਅਕਤੂਬਰ (ਹਿੰ. ਸ.)। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਰੈੱਡ ਕਰਾਸ ਸੁਸਾਇਟੀ ਵੱਲੋਂ ਲੜਕੀਆਂ ਅਤੇ ਲੜਕਿਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਨ ਲਈ ਕਈ ਤਰ੍ਹਾਂ ਦੇ ਵੋਕੇਸ਼ਨਲ ਕੋਰਸ ਜਿਵੇਂ ਕੰਪਿਊਟਰ ਟ੍ਰੇਨਿੰਗ, ਬਿਊਟੀ ਪਾਰਲਰ ਟ੍ਰੇਨਿੰਗ, ਫੈਸ਼ਨ ਡਿਜਾਇਨਿੰਗ, ਟਾਈਪ ਐਂਡ ਸ਼ਾਰਟਹੈਂਡ ਦਾ ਕੋਰਸ ਵੀ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸੈਂਟਰਾਂ ਵਿਖੇ ਕਰੀਬ 250 ਤੋਂ 300 ਵਿਦਿਆਰਥਣਾਂ ਟ੍ਰੇਨਿੰਗ ਪ੍ਰਾਪਤ ਕਰਦੀਆਂ ਹਨ।ਸੰਯੁਕਤ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਦਿਤਿਆ ਰਾਣਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਕੰਪਿਊਟਰ ਟ੍ਰੇਨਿੰਗ ਸੈਂਟਰ ਦੇ ਵਿਦਿਆਰਥੀਆਂ ਦਾ ਇਕ ਸਾਲ, ਛੇ ਮਹੀਂਨੇ ਅਤੇ ਤਿੰਨ ਮਹੀਨੇ ਦਾ ਕੋਰਸ ਪੂਰਾ ਹੋਇਆ ਸੀ, ਜਿਸ ਦੇ ਇਮਤਿਹਾਨ ਲੈਣ ਤੋਂ ਬਾਅਦ ਮਹੀਨਾ ਅਕਤੂਬਰ ਵਿੱਚ 43 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦੀ ਫ਼ੀਸ ਬਹੁਤ ਹੀ ਘੱਟ ਹੈ। ਇਨ੍ਹਾਂ ਕੋਰਸਾਂ ਦੀ ਸਿਖਲਾਈ ਮਾਡਰਨ ਸਾਧਨਾਂ ਅਤੇ ਟਰੇਨਡ ਅਧਿਆਪਕਾਂ ਦੁਆਰਾ ਦਿੱਤੀ ਜਾਂਦੀ ਹੈ। ਜੇਕਰ ਕੋਈ ਵੀ ਵਿਦਿਆਰਥੀ ਇਨ੍ਹਾਂ ਕੋਰਸਾਂ ਲਈ ਦਾਖ਼ਲਾ ਲੈਣਾ ਚਾਹੁੰਦਾ ਹੈ, ਤਾਂ ਉਹ ਰੈੱਡ ਕਰਾਸ ਸੁਸਾਇਟੀ ਨਾਲ ਰਾਬਤਾ ਕਾਇਮ ਕਰ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande