ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਅਕਤੂਬਰ (ਹਿੰ. ਸ.)। ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਸਿਵਲ ਹਸਪਤਾਲ ਖਰੜ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਮੈਡੀਕਲ ਕੈਂਪ ਦਾ ਉਦਘਾਟਨ ਸਕੱਤਰ ਰੈੱਡ ਕਰਾਸ ਸੁਸਾਇਟੀ ਸ਼ਹਿਬਜਾਦਾ ਅਜੀਤ ਸਿੰਘ ਨਗਰ ਹਰਬੰਸ ਸਿੰਘ ਵੱਲੋਂ ਕੀਤਾ ਗਿਆ।
ਕੈਂਪ ਦੇ ਕਨਵੀਨਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਦੇ ਮੈਡੀਕਲ ਕੈਂਪ ਦੌਰਾਨ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਵਿੱਚ 234 ਵਿਦਿਆਰਥੀਆਂ / ਅਧਿਆਪਕਾਂ ਅਤੇ ਨੇੜੇ ਦੀਆਂ ਕਲੌਨੀਆਂ ਦੇ ਵਸਨੀਕਾਂ ਦਾ ਮੁਫਤ ਚੈਕਅੱਪ ਕਰਨ ਉਪਰੰਤ ਉਹਨਾਂ ਨੂੰ ਮੁਫਤ ਦਵਾਈਆਂ ਵੀ ਤਕਸੀਮ ਕੀਤੀਆਂ ਗਈਆਂ। ਕੈਂਪ ਦੌਰਾਨ ਡਾ. ਪੱਲਵੀ ਅੱਖਾਂ ਦੇ ਮਾਹਿਰ, ਡਾ. ਸਮਰਿਧੀ ਜੈਨ ਜਨਰਲ ਮੈਡੀਸਨ, ਡਾ. ਨਿੱਧੀ ਦੰਦਾਂ ਦੇ ਮਾਹਿਰ ਅਤੇ ਨਰਸਿੰਗ ਸਟਾਫ ਵੱਲੋਂ ਕਿਰਨ ਨੇ ਆਪਣੀਆਂ ਸੇਵਾਵਾਂ ਦਿੱਤੀਆ। ਡਾ. ਪੱਲਵੀ ਵੱਲੋਂ ਵਿਦਿਆਰਥੀਆਂ ਨੂੰ ਪੌਸ਼ਟਿਕ ਅਹਾਰ ਦੇ ਮਹੱਤਵ ਬਾਰੇ ਦੱਸਿਆ ਗਿਆ ਅਤੇ ਤਲੀਆਂ ਚੀਜਾਂ ਅਤੇ ਜੰਕ ਫੂਡ ਤੋਂ ਪ੍ਰਹੇਜ਼ ਰੱਖਣ ਲਈ ਜਾਗਰੂਕ ਕੀਤਾ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਦਾ ਕਾਲਜ ਦੇ ਮੁਖੀ ਵਿਭਾਗ ਕੰਪਿਊਟਰ ਰਵਿੰਦਰ ਵਾਲੀਆ ਅਤੇ ਕਵਿਤਾ ਮੌਂਗਾ ਅਤੇ ਪ੍ਰੋ. ਸ਼ੈਲੀ ਵੱਲੋਂ ਸਨਮਾਨ ਕੀਤਾ ਗਿਆ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ