ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਕੀਤਾ ਜਾਗਰੂਕ
ਬਟਾਲਾ, 18 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਬਲਾਕ ਕਾਦੀਆਂ ਦੇ ਵੱਖ ਵੱਖ ਪਿੰਡਾਂ ਵਿੱਚ ਨੋਡਲ ਅਫਸਰਜ਼ ਵੱਲੋਂ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਗ
.


ਬਟਾਲਾ, 18 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਬਲਾਕ ਕਾਦੀਆਂ ਦੇ ਵੱਖ ਵੱਖ ਪਿੰਡਾਂ ਵਿੱਚ ਨੋਡਲ ਅਫਸਰਜ਼ ਵੱਲੋਂ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਗਿਆ। ਜੋਬਨਜੀਤ ਸਿੰਘ, ਏ.ਡੀ.ਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੀਲ ਕਲਾਂ, ਕੀੜੀ ਅਫਗਾਨਾ ਖੁਜਾਲਾ, ਧੰਦੋਈ, ਮੂੜ, ਔਲਖ ਕਲਾਂ ਅਤੇ ਹਰਚੋਵਾਲ ਵਿਖੇ ਪਿੰਡਾਂ ਵਿੱਚ ਜਾ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਆ ਰਹੀਆਂ ਮੁਸਕਿਲਾਂ ਸੁਣੀਆਂ। ਇਸ ਦੌਰਾਨ ਸਾਰੇ ਸਰਪੰਚ ਸਹਿਬਾਨ ਅਤੇ ਨੰਬਰਦਾਰ ਵੀ ਹਾਜ਼ਿਰ ਸਨ।ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ, ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੌ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪਕਸ਼ੀਆਂ ਨੂੰ ਵੀ ਨੁਕਸਾਨ ਝੱਲਨਾ ਪੈਂਦਾ ਹੈ। ਇਸ ਤੋ ਇਲਾਵਾ ਪਿੰਡ ਵਿੱਚ ਮੌਜੂਦ ਖੇਤੀ ਸੰਦਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੁਪਰ ਸੀਡਰ ਅਤੇ ਹੋਰ ਸੰਦਾਂ ਨਾਲ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande