ਦੇਵੀਗੜ੍ਹ: ਕਪੂਰੀ ਸਕੂਲ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੂੰ 100 ਫੀਸਦੀ ਨੰਬਰ ਆਉਣ ’ਤੇ ਸਾਈਕਲ ਨਾਲ ਕੀਤਾ ਸਨਮਾਨਿਤ
ਦੇਵੀਗੜ੍ਹ, 18 ਅਕਤੂਬਰ (ਹਿੰ. ਸ.)। ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਵਿੱਚ ਹਰ ਸਾਲ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੈਸ਼ਨ 24-25 ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੇ 500 ਵਿੱਚੋਂ 50
.


ਦੇਵੀਗੜ੍ਹ, 18 ਅਕਤੂਬਰ (ਹਿੰ. ਸ.)। ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਵਿੱਚ ਹਰ ਸਾਲ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੈਸ਼ਨ 24-25 ਵਿੱਚ ਪੰਜਵੀਂ ਜਮਾਤ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੇ 500 ਵਿੱਚੋਂ 500 ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਸੀ । ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ, ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ ਪਟਿਆਲਾ ਤੇ ਕਪੂਰੀ ਸਕੂਲ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥਣ ਅਵਨਪ੍ਰੀਤ ਕੌਰ ਨੂੰ ਅੱਜ ਸਾਈਕਲ ਦੇ ਕੇ ਸਨਮਾਨਿਤ ਗਿਆ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਿੱਚ ਹਰ ਮੁਕਾਬਲਿਆਂ ਨੂੰ ਲੈ ਕੇ ਵੱਡੇ ਪੱਧਰ ’ਤੇ ਬੱਚਿਆਂ ਦੀ ਤਿਆਰੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਜ਼ਿਲ੍ਹਾ ਪੱਧਰੀ ਹੋਏ ਵਿੱਦਿਅਕ ਮੁਕਾਬਲਿਆਂ ਦੌਰਾਨ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੂੰ ਵੀ ਬੈਸਟ ਗੈਸਟ ਪਰਫੋਰਮੈਂਸ ਆਉਣ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਕਿਹਾ ਕਿ ਸਕੂਲ ਅਧਿਆਪਕ ਬੱਚਿਆਂ ਦੀ ਚੰਗੀ ਕਾਰਗੁਜ਼ਾਰੀ ਲਈ ਹਰ ਪੱਖੋਂ ਵੱਡੇ ਪੱਧਰ ’ਤੇ ਤਿਆਰੀ ਕਰਵਾਉਂਦੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande