ਕੋਟਕਪੂਰਾ, 18 ਅਕਤੂਬਰ (ਹਿੰ. ਸ.)। ਪੈਦਲ ਜਾ ਰਹੀ ਇੱਕ ਔਰਤ ਦੀ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੌਤ ਹੋ ਗਈ ਹੈ। ਕੋਠੇ ਥੇਹ ਪਿੰਡ ਦੇ ਵਸਨੀਕ ਹਰਬੰਸ ਸਿੰਘ ਦੇ ਪੁੱਤਰ ਸ਼ਮਸ਼ੇਰ ਸਿੰਘ ਨੇ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਨੂੰ ਦੱਸਿਆ ਕਿ ਉਸਦੀ ਪਤਨੀ ਖੇਤਾਂ ’ਚ ਕੰਮ ਕਰਨ ਤੋਂ ਬਾਅਦ ਪੈਦਲ ਘਰ ਵਾਪਸ ਆ ਰਹੀ ਸੀ। ਜਦੋਂ ਉਹ ਪਿੰਡ ਦੇ ਬੱਸ ਸਟੈਂਡ ਨੇੜੇ ਮੁੱਖ ਸੜਕ ਪਾਰ ਕਰ ਰਹੀ ਸੀ ਤਾਂ ਮੋਗਾ ਵਾਲੇ ਪਾਸੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਸਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ ਅਤੇ ਗੱਡੀ ਭਜਾ ਕੇ ਲੈ ਗਿਆ।
ਉਨ੍ਹਾਂ ਦੱਸਿਆ ਕਿ ਹਾਦਸੇ ਦੌਰਾਨ ਕੁਲਦੀਪ ਕੌਰ ਬੇਹੋਸ਼ ਹੋ ਗਈ ਅਤੇ ਉਸਨੂੰ ਮੈਡੀਕਲ ਕਾਲਜ, ਫਰੀਦਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸ਼ਮਸ਼ੇਰ ਸਿੰਘ ਦੇ ਬਿਆਨ ਦੇ ਆਧਾਰ ‘ਤੇ ਕੋਟਕਪੂਰਾ ਸਿਟੀ ਪੁਲਿਸ ਸਟੇਸ਼ਨ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ