ਨਵਾਂਸ਼ਹਿਰ, 18 ਅਕਤੂਬਰ (ਹਿੰ. ਸ.)। ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ਼ ਖੇਡਾਂ ਤਹਿਤ ਬੈਡਮਿੰਟਨ (ਲੜਕੇ 14 ਸਾਲ) ਦਾ ਟੂਰਨਾਮੈਂਟ ਜਿਲ੍ਹਾ ਸਿੱਖਿਆ ਅਫਸਰ(ਸੈ.ਸਿ) ਅਨੀਤਾ ਸ਼ਰਮਾ , ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਅਤੇ ਦਵਿੰਦਰ ਕੌਰ ਜਿਲ੍ਹਾ ਖੇਡ ਕੋਆਰਡੀਨੇਟਰ ਦੀ ਅਗਵਾਈ ਵਿੱਚ ਇੰਡੋਰ ਸਟੇਡੀਅਮ ਨਵਾਂਸਹਿਰ ਵਿਖੇ ਸਮਾਪਤ ਹੋਇਆ ਜਿਸ ਵਿੱਚ ਜ਼ਿਲਾ ਲੁਧਿਆਣਾ ਚੈਪੀਅਨ ਬਣਿਆ।
ਇਸ ਰਾਜ ਪੱਧਰੀ ਟੂਰਨਾਮੈਂਟ ਦੇ ਜੇਤੂਆ ਨੂੰ ਇਨਾਮਾਂ ਦੀ ਵੰਡ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਨੇ ਕੀਤੀ । ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਖੇਡਾਂ ਨਾਲ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਤੇ ਖੇਡਾਂ ਵਿਦਿਆਰਥੀਆਂ ਵਿੱਚ ਅਨੁਸਾਸ਼ਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚੋਂ ਹੀ ਅੰਤਰਾਰਾਸਟਰੀ ਪੱਧਰ ਦੇ ਖਿਡਾਰੀ ਪੈਦਾ ਹੂੰਦੇ ਹਨ ਅਤੇ ਵਿਦਿਆਰਥੀਆਂ ਨੂੰ ਆਪਣੀ ਖੇਡ ਨੂੰ ਪੂਰੀ ਖੇਡ ਭਾਵਨਾ ਨਾਲ ਖੇਡ ਕੇ ਜ਼ਿਲਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਾ ਚਾਹੀਦਾ ਹੈ।
ਫਾਈਨਲ ਮੈਚ ਵਿੱਚ ਜਿਲ੍ਹਾ ਲੁਧਿਆਣਾ ਨੇ ਜਿਲ੍ਹਾ ਗੁਰਦਾਸਪੁਰ ਨੂੰ ਹਰਾ ਕੇ ਟਰਾਫੀ ਜਿੱਤੀ । ਪਹਿਲੇ ਸੈਮੀਫਾਈਨਲ ਵਿੱਚ ਲੁਧਿਆਣਾ ਨੇ ਜਲੰਧਰ ਨੇ ਦੂਸਰੇ ਸੈਮੀਫਾਈਨਲ ਵਿੱਚ ਗੁਰਦਾਸਪੁਰ ਨੇ ਬਰਨਾਲਾ ਨੂੰ ਹਰਾਇਆ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ