ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 18 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਹਾਈ ਸਕੂਲ ਪਿੰਡ ਮਾੜੀ ਪੰਨਵਾ ਵਿਖੇ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਜਾਣਕਾਰੀ ਦੇ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਘੁਮਾਣ ਨੇ ਬੱਚਿਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਉਨਾਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਸਾਡੀ ਮਿੱਟੀ ਹਵਾ ਪਾਣੀ ਪ੍ਰਦੂਸ਼ਿਤ ਹੁੰਦੀ ਹੈ, ਜਿਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ। ਸੋ ਸਾਨੂੰ ਸਾਰਿਆਂ ਨੂੰ ਆਪਣਾ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ ਅਤੇ ਪਰਾਲੀ ਨੂੰ ਖੇਤਾਂ ਵਿੱਚ ਵਾਹ ਤੇ ਕਣਕ ਦੀ ਬਜਾਈ ਕਰਨੀ ਚਾਹੀਦੀ ਹੈ।
ਉਨਾਂ ਨੇ ਕਿਹਾ ਜੇਕਰ ਬੱਚੇ ਇਹ ਮੈਸੇਜ ਲੈ ਕੇ ਆਪਣੇ ਘਰਾਂ ਚ ਆਪਣੇ ਰਿਸ਼ਤੇਦਾਰਾਂ ਚ ਅਤੇ ਆਪਣੇ ਆਂਢ ਗੁਆਂਢ ਵਿੱਚ ਜਾਣਗੇ ਤਾਂ ਇਸ ਦਾ ਵਧੀਆ ਪ੍ਰਭਾਵ ਦੇਖਣ ਨੂੰ ਮਿਲੇਗਾ।
ਉਹਨਾਂ ਨੇ ਕੈਂਪ ਵਿੱਚ ਬੱਚਿਆਂ ਤੋਂ ਪ੍ਰਯੋਗੀਤਾਵਾ ਵੀ ਕਰਵਾਈਆਂ ਗਈਆਂ ਜਿਸ ਵਿੱਚ ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਕੈਂਪ ਵਿੱਚ ਗੁਰਸੇਵਕ ਸਿੰਘ ਏਐਸਆਈ ਨੇ ਵੀ ਬੱਚਿਆਂ ਨੂੰ ਪਰਾਲੀ ਹੋਣ ਵਾਲੇ ਨੁਕਸਾਨਾਂ ਬਾਰੇ ਗੱਲਬਾਤ ਕੀਤੀ ਅਤੇ ਦੱਸਿਆ ਕਿ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਾਣੀ ਚਾਹੀਦੀ ਸਗੋਂ ਖੇਤਾਂ ਵਿੱਚ ਹੀ ਮਿਲਾ ਕੇ ਆਪਣੀ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣੀ ਚਾਹੀਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ