ਫਾਜ਼ਿਲਕਾ ਦਾ ਕਿਸਾਨ ਜਾਗਰੂਕਤਾ ਤੋਂ ਪ੍ਰਭਾਵਿਤ ਹੋ ਪਿਛਲੇ 3 ਸਾਲਾਂ ਤੋਂ ਨਹੀਂ ਲਗਾ ਰਿਹਾ ਪਰਾਲੀ ਨੂੰ ਅੱਗ
ਫਾਜ਼ਿਲਕਾ 19 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਾਤਾਵਰਣ ਦੀ ਸਾਂਭ-ਸੰਭਾਲ ਰੱਖਣ ਲਈ ਲਗਾਤਾਰ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਇਸ ਤੋਂ ਪ੍ਰਭਾਵਿਤ ਹੋ ਕੇ ਅਨੇਕ
.


ਫਾਜ਼ਿਲਕਾ 19 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵਾਤਾਵਰਣ ਦੀ ਸਾਂਭ-ਸੰਭਾਲ ਰੱਖਣ ਲਈ ਲਗਾਤਾਰ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਿਹਾ ਹੈ।ਇਸ ਤੋਂ ਪ੍ਰਭਾਵਿਤ ਹੋ ਕੇ ਅਨੇਕਾ ਕਿਸਾਨ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ। ਇਸੇ ਤਰ੍ਹਾਂ ਹੀ ਪਿੰਡ ਪੀਰੇ ਕੇ ਉਤਾਰ ਦਾ ਕਿਸਾਨ ਮੰਗਲ ਸਿੰਘ ਲਗਾਤਾਰ ਪਿਛਲੇ ਤਿੰਨ ਸਾਲ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ ਵਿੱਚ ਹੀ ਜਜਬ ਕਰ ਰਿਹਾ ਹੈ। ਉਹ ਆਖਦਾ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ *ਤੇ ਮੁਹੱਈਆ ਕਰਵਾਏ ਖੇਤੀਬਾੜੀ ਸੰਦਾ ਰਾਹੀਂ ਉਹ ਪਰਾਲੀ ਨੂੰ ਜਮੀਨ ਵਿਚ ਵਾਹ ਕੇ ਫਸਲ ਦੀ ਬਿਜਾਈ ਕਰ ਰਿਹਾ ਹੈ ਜਿਸ ਨਾਲ ਜਰੂਰੀ ਖੁਰਾਕੀ ਤੱਤ ਨਸ਼ਟ ਨਹੀਂ ਹੁੰਦੇ ਤੇ ਫਸਲ ਦਾ ਝਾੜ ਵੀ ਜਿਆਦਾ ਨਿਕਲਦਾ ਹੈ।ਕਿਸਾਨ ਮੰਗਲ ਸਿੰਘ ਦੱਸਦਾ ਹੈ ਕਿ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਆਪਦਾ ਬਣਦਾ ਯੋਗਦਾਨ ਪਾ ਰਿਹਾ ਹੈ। ਉਹ ਹੋਰਨਾਂ ਕਿਸਾਨਾਂ ਲਈ ਜਿਥੇ ਪ੍ਰੇਰਣਾ ਸਰੋਤ ਬਣਿਆ ਹੈ ਉਥੇ ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜ ਕੇ ਇਸਦਾ ਸੁਯੋਗ ਪ੍ਰਬੰਧਨ ਕਰਨ ਬਾਰੇ ਜਾਗਰੂਕ ਕਰ ਰਿਹਾ ਹੈ। ਉਹ ਕਹਿੰਦਾ ਹੈ ਕਿ ਕਿਸਾਨ ਵੀਰਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਬੰਦ ਕਰਨਾ ਚਾਹੀਦਾ ਹੈ ਤੇ ਰਹਿੰਦ-ਖੂਹੰਦ ਨੂੰ ਨਾ ਸਾੜ ਕੇ ਆਪਣੇ ਆਲੇ-ਦੁਆਲੇ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਸਹਾਈ ਬਣਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande