ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕਾਂਗਰਸ ਵਿੱਚ ਵਾਪਸੀ, ਵੇਣੂਗੋਪਾਲ ਅਤੇ ਬਘੇਲ ਨੇ ਪ੍ਰਦਾਨ ਕੀਤੀ ਮੈਂਬਰਸ਼ਿਪ
ਨਵੀਂ ਦਿੱਲੀ, 19 ਅਕਤੂਬਰ (ਹਿੰ.ਸ.)। ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਐਤਵਾਰ ਨੂੰ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਵੱਲੋਂ ਇੱਥੇ ਆਯੋਜਿਤ ਇੱਕ ਸਮਾਗਮ ਵਿੱਚ ਰਸਮੀ ਤੌਰ ''ਤੇ ਪਾਰਟੀ
ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ ਦੀ ਕਾਂਗਰਸ ਵਿੱਚ ਵਾਪਸੀ; ਵੇਣੂਗੋਪਾਲ ਅਤੇ ਬਘੇਲ ਨੇ ਦਿੱਤੀ ਮੈਂਬਰਸ਼ਿਪ


ਨਵੀਂ ਦਿੱਲੀ, 19 ਅਕਤੂਬਰ (ਹਿੰ.ਸ.)। ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਐਤਵਾਰ ਨੂੰ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਨੂੰ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਵੱਲੋਂ ਇੱਥੇ ਆਯੋਜਿਤ ਇੱਕ ਸਮਾਗਮ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।ਜ਼ਿਕਰਯੋਗ ਹੈ ਕਿ ਬਿੱਟੂ ਨੇ 2018 ਤੋਂ 2021 ਤੱਕ ਪਟਿਆਲਾ ਨਗਰ ਨਿਗਮ ਦੇ ਮੇਅਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕਰੀਬੀ ਸਮਰਥਕ ਵਜੋਂ ਜਾਣਿਆ ਜਾਂਦਾ ਹੈ। ਤਿੰਨ ਵਾਰ ਕੌਂਸਲਰ ਰਹੇ ਬਿੱਟੂ 2021 ਵਿੱਚ ਕਾਂਗਰਸ ਛੱਡ ਕੇ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਵਾਪਸੀ ਨੂੰ ਕਾਂਗਰਸ ਦੀ ਪੰਜਾਬ ਇਕਾਈ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande