ਫਾਜਿਲਕਾ, 19 ਅਕਤੂਬਰ (ਹਿੰ. ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਵਤਾਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਦੇਖ-ਰੇਖ ਹੇਠ, ਫਾਜ਼ਿਲਕਾ ਵਿੱਚ ਆਉਣ ਵਾਲੀ ਰਾਸ਼ਟਰੀ ਲੋਕ ਅਦਾਲਤ 13.12.2025 ਨੂੰ ਆਯੋਜਿਤ ਕੀਤੀ ਜਾ ਰਹੀ ਹੈ।ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤੀ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਮੁਕੱਦਮਿਆਂ ਦਾ ਸਲਾਹ-ਮੁਤਾਬਕ ਤੁਰੰਤ ਨਿਪਟਾਰਾ ਕਰਨਾ ਹੈ। ਇਸ ਦੌਰਾਨ Civil, Criminal, Labour ਅਤੇ ਬਹੁਤ ਸਾਰੇ ਹੋਰ ਕੇਸਾਂ ਦਾ ਸੁਲਝਾਅ ਕੀਤਾ ਜਾਵੇਗਾ। ਲੋਕ ਅਦਾਲਤ ਦੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਲਾਹ, ਹੈਲਪ ਡੈਸਕ, ਕਾਨੂੰਨੀ ਸਹਾਇਤਾ ਕੈਂਪ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਡੀ.ਐਲ.ਐਸ.ਏ, ਫਾਜ਼ਿਲਕਾ ਨੇ ਕਿਹਾ ਕਿ ਇਸ ਲੋਕ ਅਦਾਲਤ ਦੇ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵਿਅਕਤੀ ਨੂੰ ਆਪਣੇ ਕਾਨੂੰਨੀ ਹੱਕ ਦੀ ਪੂਰੀ ਸਹਾਇਤਾ ਮਿਲੇ ਅਤੇ ਕਿਸੇ ਨੂੰ ਵੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਦੌਰਾਨ ਪ੍ਰਾਪਤ ਜਾਣਕਾਰੀ ਸੰਬੰਧਤ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ ਤਾਂ ਜੋ ਜਲਦੀ ਤੋਂ ਜਲਦੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਸਲਾਹ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ