ਚੇਨਈ, 19 ਅਕਤੂਬਰ (ਹਿੰ.ਸ.)। ਅਦਾਕਾਰ ਤੋਂ ਸਿਆਸਤਦਾਨ ਬਣੇ ਵਿਜੇ ਦੀ ਪਾਰਟੀ, ਤਮਿਲਗਾ ਵੇਤਰੀ ਕਝਗਮ (ਟੀਵੀਕੇ) ਨੇ ਕਰੂਰ ਭਗਦੜ ਦੇ ਸ਼ਿਕਾਰ ਹੋਏ 39 ਪੀੜਤਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਟੀ ਨੇ ਇਹ ਰਕਮ ਸਬੰਧਿਤ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਹੈ।
ਟੀਵੀਕੇ ਨੇ ਸੋਸ਼ਲ ਮੀਡੀਆ ਐਕਸ 'ਤੇ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਅਸੀਂ 28 ਸਤੰਬਰ ਨੂੰ ਐਲਾਨੇ ਅਨੁਸਾਰ, 18 ਅਕਤੂਬਰ ਨੂੰ ਬੈਂਕ ਆਰਟੀਜੀਐਸ ਰਾਹੀਂ ਪਰਿਵਾਰ ਭਲਾਈ ਫੰਡ ਵਜੋਂ 20 ਲੱਖ ਰੁਪਏ ਟ੍ਰਾਂਸਫਰ ਕਰ ਦਿੱਤੇ ਸਨ। ਪਾਰਟੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਇਹ ਸਹਾਇਤਾ ਸਵੀਕਾਰ ਕਰਨ ਦੀ ਬੇਨਤੀ ਕੀਤੀ ਹੈ। ਪਾਰਟੀ ਦੇ ਅਨੁਸਾਰ, 39 ਪਰਿਵਾਰਾਂ ਨੂੰ 20-20 ਲੱਖ ਰੁਪਏ ਭੇਜੇ ਗਏ ਹਨ, ਜੋ ਕੁੱਲ 7.8 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਹੈ।
ਜ਼ਿਕਰਯੋਗ ਹੈ ਕਿ 27 ਸਤੰਬਰ ਨੂੰ ਕਰੂਰ ਭਗਦੜ ਵਿੱਚ 39 ਲੋਕ ਮਾਰੇ ਗਏ ਸਨ ਅਤੇ 60 ਤੋਂ ਵੱਧ ਜ਼ਖਮੀ ਹੋਏ ਸਨ। ਘਟਨਾ ਤੋਂ ਬਾਅਦ, ਟੀਵੀਕੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 20-20 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ