ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਮੰਡੀਆਂ 'ਚ ਖ਼ਰੀਦ ਸ਼ੁਰੂ ਕਰਵਾਈ
ਫਤਹਿਗੜ੍ਹ ਸਾਹਿਬ 2 ਅਕਤੂਬਰ (ਹਿੰ. ਸ.)। ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਦਾਣਾ ਮੰਡੀ ਫਿਰੋਜ਼ਪੁਰ, ਤੀਰ ਜਹਿਣ ਅਤੇ ਬਰਾਸ ਵਿੱਚ ਜੀਰੀ ਦੀ ਫਸਲ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਸ਼ੁਭ ਆਗਾਜ਼ ਕਰਵਾਇਆ ਗਿਆ। ਖਰੀਦ ਦੀ ਸ਼ੁਰੂਆਤ ਨਾਲ ਹੀ ਮੰਡੀ ਵਿੱਚ ਕਿਸ
,


ਫਤਹਿਗੜ੍ਹ ਸਾਹਿਬ 2 ਅਕਤੂਬਰ (ਹਿੰ. ਸ.)। ਮਾਰਕੀਟ ਕਮੇਟੀ ਸਰਹਿੰਦ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵੱਲੋਂ ਦਾਣਾ ਮੰਡੀ ਫਿਰੋਜ਼ਪੁਰ, ਤੀਰ ਜਹਿਣ ਅਤੇ ਬਰਾਸ ਵਿੱਚ ਜੀਰੀ ਦੀ ਫਸਲ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਸ਼ੁਭ ਆਗਾਜ਼ ਕਰਵਾਇਆ ਗਿਆ। ਖਰੀਦ ਦੀ ਸ਼ੁਰੂਆਤ ਨਾਲ ਹੀ ਮੰਡੀ ਵਿੱਚ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਿਰ ਖਰੀਦ ਸ਼ੁਰੂ ਕਰਨਾ ਕਿਸਾਨ-ਹਿਤੈਸ਼ੀ ਕਦਮ ਹੈ।

ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਵੱਲੋਂ ਜੀਰੀ ਦੀ ਫਸਲ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੰਡੀ ਵਿੱਚ ਖਰੀਦ ਕੀਤੀ ਜਾ ਰਹੀ ਹੈ , ਕਿਸਾਨਾਂ ਨੂੰ ਆਪਣੀ ਫਸਲ ਦੀ ਪੂਰੀ ਰਕਮ ਸਮੇਂ ਸਿਰ ਉਹਨਾਂ ਦੇ ਖਾਤਿਆਂ ਵਿੱਚ ਭੇਜੀ ਜਾਵੇਗੀ। ਉਹਨਾਂ ਨੇ ਕਿਹਾ ਕਿ ਫਿਰੋਜ਼ਪੁਰ ਮੰਡੀ ਵਿਚ ਜੋ ਖਰੀਦ ਕੇਂਦਰ ਬਣਾਏ ਗਏ ਹਨ, ਉਥੇ ਸਰਕਾਰੀ ਏਜੰਸੀਆਂ ਵੱਲੋਂ ਜੀਰੀ ਦੀ ਖਰੀਦ ਕੀਤੀ ਜਾਵੇਗੀ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪਾਣੀ, ਬੈਠਕ, ਤੋਲ ਮਸ਼ੀਨਾਂ, ਬਿਜਲੀ, ਲਾਈਟਾਂ ਅਤੇ ਸਫਾਈ ਦੇ ਖਾਸ ਪ੍ਰਬੰਧ ਕੀਤੇ ਗਏ ਹਨ।

ਕਿਸਾਨਾਂ ਨੇ ਕਿਹਾ ਕਿ ਇਸ ਵਾਰ ਮੰਡੀ ਪ੍ਰਬੰਧ ਬਹੁਤ ਸੁਧਰੇ ਹੋਏ ਹਨ ਅਤੇ ਖਰੀਦ ਪ੍ਰਕਿਰਿਆ ਵੀ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ। ਉਹਨਾਂ ਨੇ ਸਰਕਾਰ ਅਤੇ ਖ਼ਾਸ ਕਰਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਕਿਸਾਨਾਂ ਦੇ ਹਿੱਤ ਵਿੱਚ ਹਰ ਪੱਧਰ ‘ਤੇ ਪੂਰੀ ਤਨਦੇਹੀ ਨਾਲ ਯਤਨ ਕੀਤੇ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande