ਗੁਰਦਾਸਪੁਰ : ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼
ਗੁਰਦਾਸਪੁਰ, 2 ਅਕਤੂਬਰ (ਹਿੰ. ਸ.)। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ''ਤੇ ਪਹੁੰਚ ਕੇ ਭਾਗ
.


ਗੁਰਦਾਸਪੁਰ, 2 ਅਕਤੂਬਰ (ਹਿੰ. ਸ.)। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ।

ਇਸ ਮੌਕੇ ਜਾਣਕਾਰੀ ਜਾਣਕਾਰੀ ਦਿੰਦਿਆਂ ਡੀ.ਈ.ਓ. ਪਰਮਜੀਤ ਨੇ ਦੱਸਿਆ ਕਿ ਸੈਕੰਡਰੀ ਪੱਧਰ ਦੀ ਅਥਲੈਟਿਕਸ ਮੀਟ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਬਲਾਕ ਤੇ ਤਹਿਸੀਲ ਪੱਧਰ ਤੇ ਜੇਤੂ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਜੇਤੂ ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਉਨ੍ਹਾਂ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande