ਸ਼ਹਿਰ ਦੇ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ: ਜੌੜਾਮਾਜਰਾ
ਸਮਾਣਾ, 2 ਅਕਤੂਬਰ (ਹਿੰ. ਸ.)। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸ
.


ਸਮਾਣਾ, 2 ਅਕਤੂਬਰ (ਹਿੰ. ਸ.)। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ।

ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande