ਗੁਰਦੁਆਰਾ ਸੋਹਾਣਾ ਸਾਹਿਬ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
ਐਸ. ਏ. ਐਸ. ਨਗਰ, 2 ਅਕਤੂਬਰ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧ
.


ਐਸ. ਏ. ਐਸ. ਨਗਰ, 2 ਅਕਤੂਬਰ (ਹਿੰ. ਸ.)। ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਧੰਨਾ ਸਿੰਘ ਜੀ ਨਵਾਂਸ਼ਹਿਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ 1708 ਈ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੱਦੀ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਭਾਈ ਜੂਝਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗਗਨਦੀਪ ਸਿੰਘ ਗੁਰਦੁਆਰਾ ਨਾਢਾ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਣਾ ਰਾਹੀਂ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਵਿੱਚ ਦਰਜ ਬਾਣੀ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਭਾਈ ਗੁਰਤੇਜ ਸਿੰਘ ਪਟਿਆਲਾ ਵਾਲੇ, ਭਾਈ ਜਸਪਾਲ ਸਿੰਘ ਜੀ ਲੁਧਿਆਣਾ ਵਾਲਿਆਂ ਦਾ ਢਾਡੀ ਜਥਾ, ਭਾਈ ਕਰਨਵੀਰ ਸਿੰਘ ਜੀ ਪਟਿਆਲੇ ਵਾਲੇ, ਭਾਈ ਯਸ਼ਕਰਨ ਸਿੰਘ, ਮਿਤਰ ਪਿਆਰੇ ਨੂੰ ਕੀਰਤਨੀ ਜੱਥਾ, ਬੀਬੀ ਰਜਨੀਸ਼ ਕੌਰ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮਿ੍ਰਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਰਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande