ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 27 ਅਕਤੂਬਰ ਤੋਂ ਹੋਵੇਗਾ ਸ਼ੁਰੂ
ਤਰਨ ਤਾਰਨ, 20 ਅਕਤੂਬਰ (ਹਿੰ.ਸ.)। ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਕਤੂਬਰ 2025 ਤੋਂ 26 ਨਵੰਬਰ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 27 ਅਕਤੂਬਰ ਤੋਂ ਹੋਵੇਗਾ ਸ਼ੁਰੂ


ਤਰਨ ਤਾਰਨ, 20 ਅਕਤੂਬਰ (ਹਿੰ.ਸ.)। ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਕਤੂਬਰ 2025 ਤੋਂ 26 ਨਵੰਬਰ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਵਿੱਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ ਮਿਤੀ 23 ਅਕਤੂਬਰ 2025 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ। ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4000 ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਫੀਸ ਨਕਦ ਲਈ ਜਾਵੇਗੀ। ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਆਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਜਨਰਲ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀ 33 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande