ਤੰਦਰੁਸਤ ਰਹਿਣ ਲਈ ਇਸ ਵਾਰ ਦੀਵਾਲੀ ਪਟਾਖਿਆਂ ਰਹਿਤ ਅਤੇ ਪ੍ਰਦੂਸ਼ਨ ਰਹਿਤ ਮਨਾਈ ਜਾਵੇ : ਡਾ. ਜਗਦੀਪ ਚਾਵਲਾ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਹਿੰ.ਸ.)। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਵਾਰ ਪ੍ਰਦੂਸ਼ਨ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ
ਡਾ. ਜਗਦੀਪ ਚਾਵਲਾ


ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਹਿੰ.ਸ.)। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਇਸ ਵਾਰ ਪ੍ਰਦੂਸ਼ਨ ਰਹਿਤ ਅਤੇ ਪਟਾਖਿਆਂ ਤੋਂ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂਆਂ ਕਈ ਦੀਆਂ ਬਿਮਾਰੀਆਂ ਜਿਵੇ ਸਾਹ, ਦਮਾ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਣ ਬਣਦਾ ਹੈ।

ਉਨ੍ਹਾਂ ਕਿਹਾ ਕਿ ਸਾਹ ਦੀ ਤਕਲੀਫ਼ ਵਾਲੇ ਮਰੀਜਾਂ ਨੂੰ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ, ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ।ਪਟਾਖਿਆਂ ਦੀ ਅਵਾਜ ਅਤੇ ਧੁੰਆਂ ਗਰਭਵਤੀ ਔਰਤ ਅਤੇ ਉਸਦੇ ਗਰਭ ਵਿਚ ਪਲ ਰਹੇ ਬੱਚੇ ਲਈ ਨੁਕਸਾਨਦਾਇਕ ਹੋ ਸਕਦਾ ਹੈ ਕਿਉਂਕਿ ਇਸ ਵਿਚ ਸਲਫਰ ਡਾਈਆਕਸਾਇਡ, ਨਾਈਟ੍ਰੋਜਨਡਾਇਆਕਸਾਇਡ ਅਤੇ ਕਣਾ ਸਮੇ ਕਈ ਜਹਰੀਲੇ ਤੱਤ ਹੁੰਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਬੱਚੇ ਪਟਾਖੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ਵਿੱਚ ਚਲਾਉਣ ਅਤੇ ਹੱਥਾਂ ਵਿੱਚ ਫੜ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ।ਦਿਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ। ਅਕਸਰ ਬੱਚੇ ਅਨਚੱਲੇ ਪਟਾਖਿਆਂ ਨੂੰ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਨਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਨਚੱਲੇ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਟਾਖੇ ਚਲਾਉਣ ਨਾਲ ਅੱਖਾਂ ਦੀਆਂ ਦੁਰਘਟਨਾਵਾਂ ਅਤੇ ਅੱਖਾਂ ਦੀਆਂ ਬਿਮਾਰੀਆਂ ਵਧਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾ ਕਿਹਾ ਕਿ ਜੇਕਰ ਅੱਖਾਂ ਤੇ ਸੱਟ ਲੱਗ ਜਾਵੇ ਤਾਂ ਉੁਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਅੱਖਾਂ ਪ੍ਰਤੀ ਵਰਤੀ ਗਈ ਲਾਹਪਰਵਾਹੀ ਨਾਲ ਅੱਖਾਂ ਦੀ ਰੋਸ਼ਨੀ ਵੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਸਮੇਂ ਸਿਹਤ ਪ੍ਰਤੀ ਕੋਈ ਵੀ ਮੁਸ਼ਕਿਲ ਆਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਸੰਪਰਕ ਕੀਤਾ ਜਾਵੇ। ਦਿਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮਾਂ ਦਾ 24/7 ਵਿਸ਼ੇਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਿਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande