ਫ਼ਰੀਦਕੋਟ, 20 ਅਕਤੂਬਰ (ਹਿੰ.ਸ.)। ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਲੀਵਾਲ ਨੇ ਆਪਣੇ ਸਾਥੀਆਂ ਸਮੇਤ ਡਿਪਟੀ ਕਮਿਸ਼ਨਰ ਫਰੀਦਕੋਟ ਪੂਨਮਦੀਪ ਕੌਰ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਅਧੀਨ ਰੰਗਲਾ ਪੰਜਾਬ ਸੋਸਾਇਟੀ ਲਈ 1,32,700 ਰੁਪਏ ਦਾ ਚੈਕ ਭੇਟ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰੰਗਲਾ ਪੰਜਾਬ ਮੁਹਿੰਮ ਦਾ ਮਕਸਦ ਰਾਜ ਦੀ ਤਰੱਕੀ ਤੇ ਵਿਕਾਸ ਕਰਨਾ ਹੈ ਅਤੇ ਇਸ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਦਿੱਤਾ ਗਿਆ ਇਹ ਯੋਗਦਾਨ ਸਰਕਾਰ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਸੇਵਾ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਹੋਰ ਸਮਾਜਿਕ, ਧਾਰਮਿਕ ਅਤੇ ਵੈਲਫੇਅਰ ਸੰਗਠਨ ਵੀ ਇਸ ਤਰ੍ਹਾਂ ਦੇ ਯਤਨ ਕਰਕੇ ਆਪਣਾ ਬਣਦਾ ਸਹਿਯੋਗ ਦੇਣਗੇ। ਇਸ ਮੌਕੇ ਹਰਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਨੇ ਮਿਲ ਕੇ ਇਹ ਰਕਮ ਇਕੱਠੀ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਗੁਰਜੀਤ ਸਿੰਘ, ਚਮਕੌਰ ਸਿੰਘ, ਧਰਮ ਸਿੰਘ, ਰਾਮ ਪ੍ਰਕਾਸ਼, ਹਰਮੇਲ ਸਿੰਘ, ਹਰਚਰਨ ਸਿੰਘ, ਕੈਪਟਨ ਗੁਲਾਬ ਸਿੰਘ, ਜਸਮੇਲ ਸਿੰਘ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ