ਬੰਦੀ ਛੋੜ ਦਿਵਸ ਮਾਨਵਤਾ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ: ਭਗਵੰਤ ਮਾਨ
ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸਿੱਖ ਸੰਗਤ ਅਤੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲ
.


ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸਿੱਖ ਸੰਗਤ ਅਤੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।ਇਸ ਸੰਬੰਧੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ

ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਦੀ ਯਾਦ ਵਿੱਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ 'ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।

---------------

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande