ਸਾਬਕਾ ਡੀ. ਜੀ. ਪੀ., ਸਾਬਕਾ ਮੰਤਰੀ ਤੇ ਪਤਨੀ ਵਿਰੁੱਧ ਕਤਲ ਦੇ ਦੋਸ਼ ਅਧੀਨ ਮਾਮਲਾ ਦਰਜ
ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸੰਬੰਧ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀ.ਜੀ.ਪੀ.,ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮ੍ਰਿਤਕ ਦੀ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਲੇਰਕੋਟਲਾ ਨਿਵਾਸੀ ਸ਼ਮਸੁਦੀਨ
,


ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਪੁੱਤਰ ਦੀ ਮੌਤ ਦੇ ਸੰਬੰਧ ਵਿਚ ਪੰਚਕੂਲਾ ਪੁਲਿਸ ਨੇ ਸਾਬਕਾ ਡੀ.ਜੀ.ਪੀ.,ਉਨ੍ਹਾਂ ਦੀ ਪਤਨੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਮ੍ਰਿਤਕ ਦੀ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਲੇਰਕੋਟਲਾ ਨਿਵਾਸੀ ਸ਼ਮਸੁਦੀਨ ਚੌਧਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਚਕੂਲਾ ਪੁਲਿਸ ਨੇ ਐਮ.ਡੀ.ਸੀ. ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਹੈ।

ਇਹ ਕਾਰਵਾਈ ਅਕੀਲ ਅਖਤਰ ਦੀ ਸ਼ੱਕੀ ਮੌਤ ਦੇ ਸੰਬੰਧ ਵਿਚ ਕੀਤੀ ਗਈ ਹੈ। ਰਿਪੋਰਟਾਂ ਅਨੁਸਾਰ ਸ਼ਿਕਾਇਤਕਰਤਾ ਸ਼ਮਸੁਦੀਨ ਚੌਧਰੀ ਨੇ ਪੰਚਕੂਲਾ ਪੁਲਿਸ ਕਮਿਸ਼ਨਰ ਨੂੰ ਇਕ ਲਿਖਤੀ ਸ਼ਿਕਾਇਤ ਦਿੱਤੀ ਸੀ,ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਅਕੀਲ ਅਖ਼ਤਰ ਦੀ ਮੌਤ ਸ਼ੱਕੀ ਹਾਲਾਤ ਵਿਚ ਹੋਈ ਹੈ ਅਤੇ ਇਸ ਵਿਚ ਪਰਿਵਾਰਕ ਮੈਂਬਰ ਸ਼ਾਮਿਲ ਹੋ ਸਕਦੇ ਹਨ।

ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਅਕੀਲ ਅਖਤਰ ਨੇ 27 ਅਗਸਤ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਗੰਭੀਰ ਦੋਸ਼ ਲਗਾਏ ਗਏ ਸਨ। ਵੀਡੀਓ ਵਿਚ ਉਸ ਨੇ ਇਹ ਵੀ ਕਿਹਾ ਸੀ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ।

ਸ਼ਿਕਾਇਤ ਵਿਚ ਮ੍ਰਿਤਕ ਦੇ ਸੋਸ਼ਲ ਮੀਡੀਆ ਵੀਡੀਓ, ਡਿਜੀਟਲ ਸਬੂਤ, ਕਾਲ ਰਿਕਾਰਡ ਅਤੇ ਪੋਸਟਮਾਰਟਮ ਰਿਪੋਰਟ ਦੀ ਜਾਂਚ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸੂਤਰਾਂ ਅਨੁਸਾਰ ਅਕੀਲ ਅਖਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande