ਕਪੂਰਥਲਾ : ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
ਕਪੂਰਥਲਾ, 21 ਅਕਤੂਬਰ (ਹਿੰ. ਸ.)। ਵਡਾਲਾ ਪੁਲ ਦੇ ਹੇਠਾਂ ਰੇਲਵੇ ਲਾਈਨਾਂ ''ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ. ਐਸ. ਆਈ. ਸੁਖਜਿੰਦਰ ਸਿੰਘ ਤੇ ਹੈੱਡ ਕਾਂਸਟੇਬਲ ਜਸਕੀਰਤ ਸਿੰਘ ਨੇ ਦੱਸ
ਕਪੂਰਥਲਾ : ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ


ਕਪੂਰਥਲਾ, 21 ਅਕਤੂਬਰ (ਹਿੰ. ਸ.)। ਵਡਾਲਾ ਪੁਲ ਦੇ ਹੇਠਾਂ ਰੇਲਵੇ ਲਾਈਨਾਂ 'ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ |

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ. ਐਸ. ਆਈ. ਸੁਖਜਿੰਦਰ ਸਿੰਘ ਤੇ ਹੈੱਡ ਕਾਂਸਟੇਬਲ ਜਸਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਇੰਸ ਸਿਟੀ ਚੌਂਕੀ ਤੋਂ ਏ. ਐਸ. ਆਈ. ਪਾਲ ਸਿੰਘ ਦਾ ਫ਼ੋਨ ਆਇਆ ਕਿ ਵਡਾਲਾ ਪੁਲ ਹੇਠਾਂ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਸ ਪਾਸ ਪੁੱਛਗਿੱਛ ਕੀਤੀ ਤਾਂ ਮਿ੍ਤਕ ਵਿਅਕਤੀ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਢਪਈ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮਿ੍ਤਕ ਵਿਅਕਤੀ ਦੇ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਇਕੱਲਾ ਹੀ ਰਹਿੰਦਾ ਸੀ । ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande