ਫਰੀਦਕੋਟ, 21 ਅਕਤੂਬਰ (ਹਿੰ.ਸ.)। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਲੋਕਾਂ ਨੂੰ ਦੀਵਾਲੀ/ਬੰਦੀ ਛੋੜ ਦੇ ਪਵਿੱਤਰ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ’ਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰੋਸ਼ਨੀ ਦਾ ਇਹ ਤਿਉਹਾਰ ਹਨੇਰੇ ਉੱਤੇ ਰੌਸ਼ਨੀ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਸਾਨੂੰ ਚਾਹੀਦਾ ਹੈ ਕਿ ਇਸ ਤਿਉਹਾਰ ਨੂੰ ਖੁਸ਼ੀ, ਪਿਆਰ ਅਤੇ ਆਪਸੀ ਭਾਈਚਾਰਕ ਮਾਹੌਲ ਵਿੱਚ ਮਨਾਇਆ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਸਾਦਗੀ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਪਟਾਖੇ ਵਰਤੋ, ਤਾਂ ਜੋ ਹਵਾ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ ਅਤੇ ਸਾਡੇ ਬੱਚਿਆਂ ਲਈ ਸਾਫ਼ ਹਵਾ ਵਾਲਾ ਭਵਿੱਖ ਸੁਰੱਖਿਅਤ ਰਹੇ। ਉਨ੍ਹਾਂ ਕਿਹਾ, ਆਓ ਇਸ ਦਿਵਾਲੀ ਅਸੀਂ ਸਭ ਮਿਲ ਕੇ ਇਕ ਦੂਜੇ ਨਾਲ ਪਿਆਰ, ਏਕਤਾ ਅਤੇ ਸੇਵਾ ਦੇ ਜਜਬੇ ਨਾਲ ਮਨਾਈਏ ਤੇ ਪੰਜਾਬ ਨੂੰ ਪ੍ਰਗਤੀ ਦੇ ਰਾਹ 'ਤੇ ਹੋਰ ਅੱਗੇ ਵਧਾਈਏ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ