ਵਿਧਾਇਕ ਸ਼ੈਰੀ ਕਲਸੀ ਨੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ
ਬਟਾਲਾ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ, ਕਾਮਯਾਬੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸ
,


ਬਟਾਲਾ, 21 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ, ਕਾਮਯਾਬੀ ਤੇ ਖੁਸ਼ਹਾਲੀ ਦੀ ਅਰਦਾਸ ਕੀਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਵੀ ਇਸ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਦੇ ਲੋਕ ਰਲ-ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਉਪਰਾਲੇ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande