ਦੀਵਾਲੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਿਆ ਨੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਪਿੰਡਾਂ ਦਾ ਕੀਤਾ ਦੌਰਾ
ਗੁਰਦਾਸਪੁਰ, 21 ਅਕਤੂਬਰ (ਹਿੰ.ਸ.)। ਦੀਵਾਲੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਿਆ ਨੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ। ਡਿਪਟੀ ਕਮਿਸ਼
ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਅਧਿਕਾਰੀ


ਗੁਰਦਾਸਪੁਰ, 21 ਅਕਤੂਬਰ (ਹਿੰ.ਸ.)। ਦੀਵਾਲੀ ਵਾਲੇ ਦਿਨ ਵੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਿਆ ਨੇ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕੀਤੀ ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਪਿੰਡ ਸੋਹਲ ਅਤੇ ਸਹਾਰੀ ਵਿਖੇ ਜਾ ਕੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨਾਲ ਸਬੰਧਤ ਗੱਲਬਾਤ ਕੀਤੀ ਤੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਲੋਂੜੀਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀਵਾਲੀ ਵਾਲੇ ਦਿਨ ਵੀ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਰਹੀਆਂ , ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪਿੰਡ ਸੋਹਲ ਵਿੱਚ ਨਾੜ ਸਾੜਨ ਦੀਆਂ ਤਿੰਨ ਘਟਨਾਵਾਂ ਵਾਪਰੀਆਂ ਸਨ ਪਰ ਇਸ ਸਾਲ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਸੋਹਲ ਵਿਖੇ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਅਗਾਂਹਵਧੂ ਕਿਸਾਨ ਅਤਰ ਸਿੰਘ ਵਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੁਣ ਤੱਕ ਜਿਲ੍ਹੇ ਵਿੱਚ 47 ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। ਪਰ ਇਸ ਸਾਲ ਹੁਣ ਤੱਕ 5 ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਪਿੰਡਾਂ ਵਿੱਚ ਤਾਇਨਾਤ ਕਲੱਸਟਰ ਅਤੇ ਨੋਡਲ ਅਫਸਰ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਸੁਪਰਸੀਡਰ ਤੇ ਬੇਲਰ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 'ਤੇ ਸੰਪਰਕ ਕਰਨ।

ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਤੇ ਸਿਵਲ ਵਿਭਾਗ ਦੇ ਅਧਿਕਾਰੀਆਂ ਵਲੋਂ ਸਾਂਝੇ ਯਤਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਨ੍ਹਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande