ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਵਿਰੋਧੀ ਧਿਰ ਦੇ ਨੇਤਾ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸਮੂਹ ਸਿੱਖ ਸੰਗਤਾਂ ਤੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਲਿਖਿਆ ਕਿ
'ਸਤਿਗੁਰੁ ਬੰਦੀ ਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ।।
ਸਮੂਹ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ-ਲੱਖ ਵਧਾਈਆਂ।
ਸਿੱਖ ਧਰਮ ਵਿੱਚ ਇਸ ਪਾਵਨ ਤਿਉਹਾਰ ਦਾ ਵਿਲੱਖਣ ਇਤਿਹਾਸ ਹੈ। ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਜ ਦੇ ਦਿਨ ਹੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ।
ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕਰਦਾ ਹਾਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ