ਸੁਖਬੀਰ ਸਿੰਘ ਬਾਦਲ ਨੇ ਸੰਗਤਾਂ ਨੂੰ ਦਿੱਤੀ ਬੰਦੀ ਛੋੜ ਦਿਵਸ ਦੀ ਵਧਾਈ
ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਉਹਨਾਂ ਆਪਣੇ ਫੇਸਬੁਕ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ''ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓ
,


ਚੰਡੀਗੜ੍ਹ, 21 ਅਕਤੂਬਰ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਸਬੰਧੀ ਉਹਨਾਂ ਆਪਣੇ ਫੇਸਬੁਕ ਅਕਾਊਂਟ ਤੋਂ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 'ਸਤਿਗੁਰੁ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ ॥'

ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈਆਂ। ਬੰਦੀ ਛੋੜ ਦਿਵਸ ਦਾ ਸਿੱਖ ਜਗਤ ਅੰਦਰ ਖਾਸ ਮਹੱਤਵ ਹੈ, ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 52 ਕੈਦੀ ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਧਾਰੇ ਸਨ।

ਬੰਦੀ ਛੋੜ ਦਿਵਸ ਸਾਨੂੰ ਸਭ ਨੂੰ ਹਰ ਤਰ੍ਹਾਂ ਦੇ ਬੰਧਨਾਂ ਤੋਂ ਮੁਕਤੀ ਦਾ ਸੁਨੇਹਾ ਦਿੰਦਾ ਹੈ, ਅੱਜ ਲੋੜ ਹੈ ਕਿ ਅਸੀਂ ਵੀ ਸਾਰੇ ਹਰ ਤਰ੍ਹਾਂ ਦੀ ਗੁਲਾਮੀ ਦਾ ਜੂਲਾ ਗਲੋਂ ਲਾਹ ਕੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਦੇ ਧਾਰਨੀ ਬਣੀਏ ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande