
ਸੰਗਰੂਰ, 24 ਅਕਤੂਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸੰਗਰੂਰ ਦਫ਼ਤਰ ਵੱਲੋਂ ਸਰਕਾਰੀ ਆਈ.ਟੀ.ਆਈ(ਇ), ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ। ਇਸ ਦੌਰਾਨ 60 ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਦੇ ਨੁਮਾਇੰਦਿਆਂ ਵੱਲੋਂ ਇਹਨਾਂ ਵਿਦਿਆਰਥਣਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ, ਅਗਲੇਰੀ ਪੜ੍ਹਾਈ, ਪ੍ਰਵੇਸ਼ ਪ੍ਰੀਖਿਆਵਾਂ, ਵਿਸ਼ਾ-ਚੋਣ, ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਪ੍ਰੀਕਿਰਿਆ, ਅਤੇ ਕਰੀਅਰ ਪਲਾਨਿੰਗ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਸਿੰਪੀ ਸਿੰਗਲਾ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਗਰੂਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸੰਗਰੂਰ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਉਪਲੱਬਧ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਦੇ ਮੌਕਿਆ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਸ਼ੈਸ਼ਨ ਨੂੰ ਆਯੋਜਿਤ ਕਰਨ ਲਈ ਸਰਕਾਰੀ ਆਈ.ਟੀ.ਆਈ, ਸੰਗਰੂਰ ਦੇ ਪ੍ਰਿੰਸੀਪਲ ਹਰਪਾਲ ਕੌਰ ਵੱਲੋਂ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ