
ਫਰੀਦਕੋਟ 24 ਅਕਤੂਬਰ (ਹਿੰ. ਸ.)। ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਬਸੰਤ ਪੰਚਵੀ ਤਿਉਹਾਰ ਦੇ ਸਮੇਂ ਅਤੇ ਇਸ ਤੋਂ ਬਾਅਦ ਆਮ ਲੋਕਾਂ ਵੱਲੋਂ ਕਾਫੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਨੂੰ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਚਾਈਨਾ ਡੋਰ ਸੂਤੀ ਧਾਗੇ ਤੋਂ ਹੱਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਕਾਫੀ ਮਜ਼ਬੂਤ ਹੁੰਦੀ ਹੈ। ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੀ ਹੱਥ ਅਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਇਸ ਡੋਰ (ਚਾਈਨਾ ਡੋਰ) ਤੇ ਫੋਰਨ ਰੋਕ ਲਗਾਉਣੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 13 ਦਸੰਬਰ 2025 ਤੱਕ ਲਾਗੂ ਰਹਿਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ