ਐਸ.ਡੀ.ਐਮ. ਦਿੜ੍ਹਬਾ ਵੱਲੋਂ ਪਰਾਲੀ ਪ੍ਰਬੰਧਨ ਲਈ ਅਧਿਕਾਰੀਆਂ ਨੂੰ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਹਦਾਇਤ
ਦਿੜ੍ਹਬਾ, 24 ਅਕਤੂਬਰ (ਹਿੰ. ਸ.)। ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਸਬ ਡਵੀਜ਼ਨ ਵਿਚ ਤਾਇਨਾਤ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ''ਤੇ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਸਾਰੇ
.


ਦਿੜ੍ਹਬਾ, 24 ਅਕਤੂਬਰ (ਹਿੰ. ਸ.)। ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਸਬ ਡਵੀਜ਼ਨ ਵਿਚ ਤਾਇਨਾਤ ਕਲੱਸਟਰ ਤੇ ਨੋਡਲ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਸਿੱਧਾ ਰਾਬਤਾ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ 'ਤੇ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਸਾਰੇ ਅਧਿਕਾਰੀ ਤੇ ਕਰਮਚਾਰੀ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਨ ਅਤੇ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਕੋਈ ਕਸਰ ਬਾਕੀ ਨਾ ਛੱਡਣ।

ਉਹਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖ਼ਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ।

ਉਹਨਾਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਕੋਈ ਅਣਗਹਿਲੀ ਨਾ ਵਰਤਣ ਤੇ ਕਿਸਾਨਾਂ ਨੂੰ ਪ੍ਰੇਰਿਤ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਖੇਤਾਂ 'ਚ ਮਿਲਾਉਣ ਤੇ ਸੁਚੱਜੇ ਪਰਾਲੀ ਪ੍ਰਬੰਧਨ ਲਈ ਉਤਸ਼ਾਹਤ ਕਰਨ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਸਬ ਡਵੀਜ਼ਨ ਦਿੜ੍ਹਬਾ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕੰਬਾਇਨ ਨਾਲ ਕਟਾਈ ਨਾ ਕਰਨ ਸਬੰਧੀ ਜਾਰੀ ਕੀਤੇ ਆਦੇਸ਼ਾਂ ਦੀ ਵੀ ਫ਼ੀਲਡ ਵਿਚ ਤਾਇਨਾਤ ਅਧਿਕਾਰੀ ਪਾਲਣਾ ਨੂੰ ਯਕੀਨੀ ਬਣਾਉਣ।

ਐਸ.ਡੀ.ਐਮ. ਨੇ ਕਿਹਾ ਕਿ ਕਿਸਾਨਾਂ ਨੂੰ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਇਨ੍ਹਾਂ ਤਕਨੀਕਾਂ ਨਾਲ ਕੀਤੇ ਜਾਣ ਵਾਲੇ ਪਰਾਲੀ ਪ੍ਰਬੰਧਨ ਨਾਲ ਹੋਣ ਵਾਲੇ ਫ਼ਾਇਦਿਆਂ ਸਬੰਧੀ ਅਤੇ ਅੱਗ ਲਗਾਉਣ ਨਾਲ ਵਾਤਾਵਰਣ ਸਮੇਤ ਧਰਤੀ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਵੀ ਸੁਚੇਤ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande