
ਬਟਾਲਾ, 24 ਅਕਤੂਬਰ (ਹਿੰ. ਸ.)। ਸਟੱਬਲ ਬਰਨਿੰਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਕਰਮਜੀਤ ਸਿੰਘ ਪਾਂਥੇ, ਉਪ ਮੰਡਲ ਮੈਜਿਸਟਰੇਟ ਬਟਾਲਾ ਵੱਲੋਂ ਦੱਸਿਆ ਗਿਆ ਕਿ ਸਟੱਬਲ ਬਰਨਿੰਗ ਦੀ ਰੋਕਥਾਮ ਲਈ ਬਟਾਲਾ ਸਬ ਡਵੀਜਨ ਵਿੱਚ ਹਾਟ ਸਪਾਟ ਅਤੇ ਸਾਰੇ ਪਿੰਡ ਵਿੱਚ ਅਧਿਕਾਰੀਆਂ ਵੱਲੋਂ ਵਿਸ਼ੇਸ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ ਕਿ ਕੋਈ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਸਕੇ ਅਤੇ ਜੋ ਕਲੱਸਟਰ ਅਫਸਰ ਅਤੇ ਨੋਡਲ ਅਫਸਰ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਸਟੱਬਲ ਬਰਨਿੰਗ ਨੂੰ ਰੋਕਣ ਲਈ ਗਸ਼ਤ ਕਰਦੇ ਰਹਿਣ।
ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉ ਅਤੇ ਜੇਕਰ ਕੋਈ ਵਿਅਕਤੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਜਮਾਂਬੰਦੀ ਵਿੱਚ ਲਾਲ ਸਿਆਹੀ ਨਾਲ ਹਵਾਲਾ ਵੀ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਦੀਆਂ ਟੀਮਾਂ ਨੂੰ ਵੀ ਲਗਾਤਾਰ ਹਰੇਕ ਪਿੰਡ ਦੇ ਆਲੇ ਦੁਆਲੇ ਗਸ਼ਤ ਕਰਨ ਦੀ ਹਦਾਇਤ ਕੀਤੀ ਗਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਬੇਲਰ, ਸੁਪਰਸੀਡਰ ਆਦਿ ਬਿਨਾਂ ਕਿਸੇ ਖਰਚੇ ਦੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵੀ ਕਿਸਾਨ ਨੂੰ ਉਕਤ ਮਸ਼ੀਨਾ ਦੀ ਜਰੂਰਤ ਹੈ ਉਹ ਆਪਣੇ ਹਲਕੇ ਦੇ ਸਬੰਧਤ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਲੈ ਸਕਦਾ ਹੈ। ਇਸ ਤੋ ਬੇਲਜ ਦੀ ਸਾਂਭ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਜਗ੍ਹਾ ਉਪਲਬਧ ਕੀਤੀਆਂ ਗਈਆਂ ਹਨ ਜੇਕਰ ਕਿਸੇ ਕਿਸਾਨ ਨੂੰ ਬੇਲਜ ਦੀ ਸਾਂਭ ਲਈ ਜਗ੍ਹਾ ਦੀ ਜਰੂਰਤ ਹੈ ਤਾਂ ਉਹ ਆਪਣੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਾਲ ਸੰਪਰਕ ਕਰ ਸਕਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ