
ਫਾਜ਼ਿਲਕਾ 25 ਅਕਤੂਬਰ (ਹਿੰ. ਸ.)। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ(ਜ.) ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਵੀਰਪਾਲ ਕੌਰ, ਐੱਸ.ਡੀ.ਐੱਮ ਅਬੋਹਰ ਕ੍ਰਿਸ਼ਨਪਾਲ ਰਾਜਪੂਤ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ ਤੇ ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਵੀ ਮੌਜੂਦ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਕਣਕ ਦਾ ਬੀਜ ਮੁਫਤ ਵੰਡਿਆ ਜਾਣਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕ ਆਪਣੀ ਕਣਕ ਦੀ ਫਸਲ ਦੀ ਬਿਜਾਈ ਕਰ ਸਕਣ। ਇਹ ਕਿਹਾ ਕਿ ਹੁਣ ਇਸ ਮੁਹਿੰਮ ਦੇ ਤਹਿਤ ਰੋਜ਼ਾਨਾ ਹਲਕੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਵੰਡਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ