ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਾਗ੍ਰਤੀ ਯਾਤਰਾ ਪੁੱਜੀ ਲੁਧਿਆਣਾ
ਲੁਧਿਆਣਾ, 25 ਅਕਤੂਬਰ (ਹਿੰ. ਸ.)। ਨਗਰ ਕੀਰਤਨ ਸ਼ਤਾਬਦੀ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਸਰਕਾਰ ਅਤੇ ਬਿਹਾਰ ਟੂਰਿਜਮ ਦੇ ਪੂਰਨ ਸਹਿਯੋਗ ਨਾਲ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦ
.


ਲੁਧਿਆਣਾ, 25 ਅਕਤੂਬਰ (ਹਿੰ. ਸ.)। ਨਗਰ ਕੀਰਤਨ ਸ਼ਤਾਬਦੀ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਸਰਕਾਰ ਅਤੇ ਬਿਹਾਰ ਟੂਰਿਜਮ ਦੇ ਪੂਰਨ ਸਹਿਯੋਗ ਨਾਲ, ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਜਾਗਰਤੀ ਯਾਤਰਾ ਮਿਤੀ 17 ਸਤੰਬਰ 2025 ਨੂੰ ਗੁਰਦੁਆਰਾ ਗੁਰੂ ਕਾ ਬਾਗ ਤੋ ਆਰੰਭ ਕੀਤੀ ਗਈ , ਜੋ ਕਿ ਵੱਖ-ਵੱਖ ਸੂਬਿਆਂ ਬਿਹਾਰ , ਝਾਰਖੰਡ , ਉੜੀਸਾ , ਬੰਗਾਲ, ਯੂਪੀ , ਦਿੱਲੀ ਹਰਿਆਣਾ ਅਤੇ ਉੱਤਰਾਖੰਡ ਤੋਂ ਹੁੰਦੀ ਹੋਈ 20 ਤਰੀਕ ਨੂੰ ਪੰਜਾਬ ਪੁੱਜੀ ਅਤੇ ਵੱਖ-ਵੱਖ ਜਿਲਿਆਂ ਚੋਂ ਹੁੰਦੀ ਹੋਈ ਲੁਧਿਆਣਾ ਦੇ ਚੰਡੀਗੜ੍ਹ ਰੋਡ ਸਥਿਤ ਵਰਧਮਾਨ ਮਿਲ ਦੇ ਸਾਹਮਣੇ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਪਾਰਟੀ ਵਰਕਰਾਂ ਵੱਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ । ਇਸ ਦੌਰਾਨ ਵਿਧਾਇਕ ਗਰੇਵਾਲ ਅਤੇ ਸਮੂਹ ਪਾਰਟੀ ਵਰਕਰਾਂ ਵੱਲੋਂ ਜਾਗਰਤੀ ਯਾਤਰਾ ਚ ਹਾਜ਼ਰ ਸਮੂਹ ਸੰਗਤਾਂ ਲਈ ਗੁਰੂ ਸਾਹਿਬ ਜੀ ਦੇ ਅਤੁੱਟ ਲੰਗਰ ਵਰਤਾਏ ਗਏ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande