ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ
ਜਲੰਧਰ , 25 ਅਕਤੂਬਰ (ਹਿੰ.ਸ.)| ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ, ਪਬਲਿਕ
ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰਾਂ ਦੀ ਵਰਤੋਂ ਸਬੰਧੀ ਹੁਕਮ ਜਾਰੀ


ਜਲੰਧਰ , 25 ਅਕਤੂਬਰ (ਹਿੰ.ਸ.)|

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਮੈਰਿਜ ਪੈਲੇਸਾਂ, ਪਬਲਿਕ ਲੋਕੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਤੇ ਲਾਊਡ ਸਪੀਕਰ ਦੀ ਆਵਾਜ਼ 10 ਡੈਸੀਬਲ ਤੋਂ ਘੱਟ ਹੋਣੀ ਚਾਹੀਦੀ ਹੈ।

ਹੁਕਮਾਂ ਮੁਤਾਬਕ ਬੱਸਾਂ, ਕਾਰਾਂ, ਮੋਟਰਸਾਈਕਲਾਂ ਅਤੇ ਹਰ ਪ੍ਰਕਾਰ ਦੇ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਰਿਜ ਪੈਲੇਸਾਂ ਅਤੇ ਪਬਲਿਕ ਲੋਕੇਸ਼ਨਾਂ ਆਦਿ ’ਤੇ ਲਾਊਡ ਸਪੀਕਰ ਆਦਿ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਪੂਰਵ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਪ੍ਰਵਾਨਗੀ ਉਪਰੰਤ ਲਾਊਡ ਸਪੀਕਰ ਦੀ ਵਰਤੋਂ ਕਰਨ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਹੋਵੇਗਾ। ਇਹ ਹੁਕਮ 22 ਨਵੰਬਰ 2025 ਤੱਕ ਰਹੇਗਾ।

===========================

ਹਿੰਦੂਸਥਾਨ ਸਮਾਚਾਰ / ਅਸ਼ਵਨੀ ਠਾਕੁਰ


 rajesh pande