ਰੇਲਵੇ ਲਾਇਨ 'ਤੇ ਨੌਜਵਾਨ ਵਲੋਂ ਰੇਲਗੱਡੀ ਹੇਠ ਆ ਕੇ ਜੀਵਨ ਲੀਲ੍ਹਾ ਸਮਾਪਤ
ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਿੰ. ਸ.)। ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ ''ਤੇ ਇਕ ਨੌਜਵਾਨ ਵਲੋਂ ਰੇਲਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀ. ਆਰ. ਪੀ. ਚੌਂਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਇਕ ਨ
.


ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਿੰ. ਸ.)। ਬੀਤੀ ਸ਼ਾਮ ਜਾਖਲ-ਲੁਧਿਆਣਾ ਰੇਲਵੇ ਲਾਇਨ 'ਤੇ ਇਕ ਨੌਜਵਾਨ ਵਲੋਂ ਰੇਲਗੱਡੀ ਹੇਠ ਆਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਦੀ ਜੀ. ਆਰ. ਪੀ. ਚੌਂਕੀ ਦੇ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਬੀਤੀ ਸ਼ਾਮ ਇਕ ਨੌਜਵਾਨ ਵਲੋਂ ਛਾਜਲੀ ਅਤੇ ਗੋਬਿੰਦਗੜ੍ਹ ਰੇਲਵੇ ਸਟੇਸ਼ਨਾਂ ਵਿਚਕਾਰ ਚੁਰੂ ਤੋਂ ਲੁਧਿਆਣਾ ਜਾ ਰਹੀ ਪੈਸੰਜਰ ਰੇਲਗੱਡੀ ਹੇਠ ਆ ਕੇ ਖੁਦਕਸ਼ੀ ਕਰ ਲਈ ਗਈ।ਉਨਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਉਰਫ ਤਾਰੀ (33) ਪੁੱਤਰ ਅਮਰਜੀਤ ਸਿੰਘ ਵਾਸੀ ਛਾਜਲੀ ਵਜੋਂ ਹੋਈ ਹੈ ਜੋ ਕਿ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸੀ। ਸਹਾਇਕ ਥਾਣੇਦਾਰ ਅਜੇ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਤਾਏ ਸਰਵਣ ਸਿੰਘ ਅਤੇ ਤਾਏ ਦੇ ਲੜਕੇ ਕੁਲਵੰਤ ਸਿੰਘ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਮ੍ਰਿਤਕ ਅਵਤਾਰ ਸਿੰਘ ਮਾਪਿਆਂ ਦਾ ਇਕਲੌਤਾ ਬੇਟਾ ਸੀ, ਜਿਸ ਦੀਆਂ ਦੋ ਭੈਣਾਂ ਕੁਆਰੀਆਂ ਹਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande